Mark 12:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਜਾਣਦਾ ਸੀ ਕਿ ਇਹ ਆਦਮੀ ਸੱਚਮੁੱਚ ਉਸ ਨਾਲ ਕੋਈ ਚਾਲ ਖੇਡ ਰਹੇ ਹਨ ਤਾਂ ਉਸ ਨੇ ਕਿਹਾ, “ਤੁਸੀਂ ਮੈਨੂੰ ਕਿਉਂ ਪਰਤਿਆਉਂਦੇ ਹੋ? ਚਾਂਦੇ ਦਾ ਇੱਕ ਸਿੱਕਾ ਮੇਰੇ ਕੋਲ ਲਿਆਓ ਅਤੇ ਮੈਨੂੰ ਵੇਖਣ ਦਿਓ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੇ ਦਿਲਾਂ ਦੇ ਕਪਟ ਨੂੰ ਜਾਣਦੇ ਹੋਏ ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਮੈਨੂੰ ਕਿਉਂ ਪਰਖ ਰਹੇ ਹੋ? ਇੱਕ ਸਿੱਕਾ ਲਿਆਓ ਤਾਂ ਜੋ ਮੈਂ ਉਸ ਨੂੰ ਦੇਖਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਸਾਨੂੰ ਦੇਣਾ ਚਾਹੀਦਾ ਹੈ ਜਾਂ ਸਾਨੂੰ ਨਹੀਂ ਦੇਣਾ ਚਾਹੀਦਾ?” ਪਰ ਯਿਸ਼ੂ ਉਹਨਾਂ ਦੇ ਪਖੰਡ ਨੂੰ ਜਾਣਦਾ ਸੀ। “ਤੁਸੀਂ ਮੈਨੂੰ ਫਸਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ?” ਉਹਨਾਂ ਨੇ ਪੁੱਛਿਆ। “ਮੇਰੇ ਕੋਲ ਇੱਕ ਦੀਨਾਰ ਲਿਆਓ ਅਤੇ ਮੈਨੂੰ ਵੇਖਣ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਅੱਠਿਆਨੀ ਮੇਰੇ ਕੋਲ ਲਿਆਓ ਤਾਂ ਵੇਖਾਂ
Punjabi ERV
ਯਿਸੂ ਜਾਣਦਾ ਸੀ ਕਿ ਇਹ ਆਦਮੀ ਸੱਚਮੁੱਚ ਉਸ ਨਾਲ ਕੋਈ ਚਾਲ ਖੇਡ ਰਹੇ ਹਨ ਤਾਂ ਉਸਨੇ ਕਿਹਾ, “ਤੁਸੀਂ ਮੈਨੂੰ ਕਿਉਂ ਪਰਤਿਆਉਂਦੇ ਹੋ? ਚਾਂਦੇ ਦਾ ਇੱਕ ਸਿੱਕਾ ਮੇਰੇ ਕੋਲ ਲਿਆਓ ਅਤੇ ਮੈਨੂੰ ਵੇਖਣ ਦਿਓ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਸਿੱਕਾ ਮੇਰੇ ਕੋਲ ਲਿਆਓ ਤਾਂ ਵੇਖਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
قَیصر نُوں جزیہ دینا چاہیدا اے یا نئیں؟ اسی دئیے یا نا دئیے؟ پر اوس اوہناں دا مکر جان کے اوہناں نُوں آکھیا۔ مَینُوں کیوں ازماؤندے اوہ؟ دینار میرے کول لیاؤ۔ پئی مَیں ویکھاں۔
Punjabi Standard Bible (Punjabi Standard Bible) 2023
ਪਰ ਉਸ ਨੇ ਉਨ੍ਹਾਂ ਦੇ ਇਸ ਕਪਟ ਨੂੰ ਸਮਝਦੇ ਹੋਏ ਉਨ੍ਹਾਂ ਨੂੰ ਕਿਹਾ, “ਤੁਸੀਂ ਮੈਨੂੰ ਕਿਉਂ ਪਰਖਦੇ ਹੋ? ਮੇਰੇ ਕੋਲ ਇੱਕ ਦੀਨਾਰ ਲਿਆਓ ਕਿ ਮੈਂ ਵੇਖਾਂ।”