Mark 12:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਉਸ ਨੂੰ ਇੱਕ ਸਿੱਕਾ ਦੇ ਦਿੱਤਾ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿੱਕੇ ਉੱਤੇ ਕਿਸਦੀ ਤਸਵੀਰ ਹੈ? ਅਤੇ ਉਸ ਉੱਪਰ ਕਿਸਦਾ ਨਾਉਂ ਲਿਖਿਆ ਹੋਇਆ ਹੈ?” ਤਾਂ ਉਨ੍ਹਾਂ ਕਿਹਾ, “ਇਸਤੇ ਕੈਸਰ ਦੀ ਤਸਵੀਰ ਅਤੇ ਉਸਦਾ ਨਾਉਂ ਲਿਖਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਲੈ ਆਏ । ਯਿਸੂ ਨੇ ਉਹਨਾਂ ਨੂੰ ਪੁੱਛਿਆ, “ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ?” ਉਹਨਾਂ ਨੇ ਉੱਤਰ ਦਿੱਤਾ, “ਕੈਸਰ ਦੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਸਿੱਕਾ ਲੈ ਕੇ ਆਏ ਅਤੇ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਇਹ ਤਸਵੀਰ ਅਤੇ ਲਿਖਤ ਕਿਸ ਦੀ ਹੈ?” ਉਹਨਾਂ ਨੇ ਉੱਤਰ ਦਿੱਤਾ, “ਕੈਸਰ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਲਿਆਏ। ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੂਰਤ ਅਤੇ ਲਿਖਤ ਕਿਹ ਦੀ ਹੈ? ਉਨ੍ਹਾਂ ਉਸ ਨੂੰ ਆਖਿਆ, ਕੈਸਰ ਦੀ
Punjabi ERV
ਉਨ੍ਹਾਂ ਉਸਨੂੰ ਇੱਕ ਸਿੱਕਾ ਦੇ ਦਿੱਤਾ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿੱਕੇ ਉੱਤੇ ਕਿਸਦੀ ਤਸਵੀਰ ਹੈ? ਅਤੇ ਉਸ ਉੱਪਰ ਕਿਸਦਾ ਨਾਉਂ ਲਿਖਿਆ ਹੈ?” ਤਾਂ ਉਨ੍ਹਾਂ ਕਿਹਾ, “ਇਸਤੇ ਕੈਸਰ ਦੀ ਤਸਵੀਰ ਅਤੇ ਉਸਦਾ ਨਾਉਂ ਲਿਖਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਓਹ ਲਿਆਏ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? ਉਨ੍ਹਾਂ ਉਸ ਨੂੰ ਆਖਿਆ, ਕੈਸਰ ਦੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہناں لیاندا تے اوس اوہناں نُوں آکھیا۔ ایہہ مُورت تے حرف کِہدے نیں؟ اوہناں آکھیا۔ قَیصر دے۔
Punjabi Standard Bible (Punjabi Standard Bible) 2023
ਸੋ ਉਹ ਲਿਆਏ। ਉਸ ਨੇ ਉਨ੍ਹਾਂ ਨੂੰ ਪੁੱਛਿਆ, “ਇਹ ਮੂਰਤ ਅਤੇ ਲਿਖਤ ਕਿਸ ਦੀ ਹੈ?” ਉਨ੍ਹਾਂ ਉਸ ਨੂੰ ਉੱਤਰ ਦਿੱਤਾ, “ਕੈਸਰ ਦੀ।”
Recommended Reading