Mark 12:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਪੁਰੱਖ ਬੇ-ਔਲਾਦ ਮਰ ਜਾਵੇ, ਤਾਂ ਉਸ ਦੇ ਭਰਾ ਨੂੰ ਉਸਦੀ ਤੀਵੀ ਨਾਲ ਵਿਆਹ ਕਰਵਾ ਲੈਣਾ ਚਾਹੀਦਾ ਹੈ, ਤਾਂ ਜੋ ਉਹ ਮਰੇ ਹੋਏ ਭਰਾ ਲਈ ਔਲਾਦ ਪੈਦਾ ਕਰ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਯਿਸੂ ਤੋਂ ਪੁੱਛਿਆ, “ਗੁਰੂ ਜੀ, ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇਕਰ ਕਿਸੇ ਦਾ ਭਰਾ ਬੇਔਲਾਦ ਮਰ ਜਾਵੇ ਅਤੇ ਉਸ ਦੀ ਪਤਨੀ ਜਿਉੂਂਦੀ ਰਹੇ ਤਾਂ ਉਸ ਦੇ ਭਰਾ ਨੂੰ ਚਾਹੀਦਾ ਹੈ ਕਿ ਉਸ ਔਰਤ ਨਾਲ ਵਿਆਹ ਕਰ ਕੇ ਆਪਣੇ ਮਰੇ ਹੋਏ ਭਰਾ ਦੇ ਲਈ ਔਲਾਦ ਪੈਦਾ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਕਿਹਾ, “ਗੁਰੂ ਜੀ, ਮੋਸ਼ੇਹ ਨੇ ਸਾਡੇ ਲਈ ਲਿਖਿਆ ਸੀ ਕਿ ਜੇ ਕਿਸੇ ਮਨੁੱਖ ਦਾ ਭਰਾ ਬੇ-ਔਲਾਦ ਮਰ ਜਾਵੇ, ਤਾਂ ਉਸਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰਵਾ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਪੈਦਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਗੁਰੂ ਜੀ ਸਾਡੇ ਲਈ ਮੂਸਾ ਨੇ ਲਿਖਿਆ ਹੈ ਭਈ ਜੇ ਕਿਸੇ ਦਾ ਭਾਈ ਮਰ ਜਾਵੇ ਅਤੇ ਉਸ ਦੀ ਤੀਵੀਂ ਰਹੇ ਅਰ ਕੋਈ ਉਲਾਦ ਨਾ ਛੱਡ ਗਿਆ ਹੋਵੇ ਤਾਂ ਉਹ ਦਾ ਭਾਈ ਉਹ ਦੀ ਤੀਵੀਂ ਨੂੰ ਕਰ ਲਵੇ ਅਤੇ ਆਪਣੇ ਭਾਈ ਲਈ ਵੰਸ ਉਤਪੰਨ ਕਰੇ
Punjabi ERV
“ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਪੁਰਖ ਬੇ-ਔਲਾਦ ਮਰ ਜਾਵੇ, ਤਾਂ ਉਸਦੇ ਭਰਾ ਨੂੰ ਉਸਦੀ ਤੀਵੀ ਨਾਲ ਵਿਆਹ ਕਰਵਾ ਲੈਣਾ ਚਾਹੀਦਾ ਹੈ, ਤਾਂ ਜੋ ਉਹ ਮਰੇ ਹੋਏ ਭਰਾ ਲਈ ਔਲਾਦ ਪੈਦਾ ਕਰ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਮਰ ਜਾਵੇ ਅਤੇ ਉਹ ਦੀ ਪਤਨੀ ਰਹਿ ਜਾਵੇ ਅਤੇ ਕੋਈ ਉਲਾਦ ਨਾ ਛੱਡ ਗਿਆ ਹੋਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨੂੰ ਵਿਆਹ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اَے اُستاد۔ ساڈے لئی مُوسیٰ لِکھیا اے۔ پئی جے کِسے دا بھرا مر جائے۔ تے اوہدی بیوی رہ جائے۔ تے اولاد نا ہوئے۔ تے اوہدا بھرا اوہدی بیوی نُوں کر لَوے۔ تے اپنے بھرا لئی اولاد پَیدا کرے۔
Punjabi Standard Bible (Punjabi Standard Bible) 2023
“ਗੁਰੂ ਜੀ, ਮੂਸਾ ਨੇ ਸਾਡੇ ਲਈ ਲਿਖਿਆ ਕਿ ਜੇ ਕਿਸੇ ਦਾ ਭਰਾ ਬੇਔਲਾਦ ਮਰ ਜਾਵੇ ਅਤੇ ਪਿੱਛੇ ਪਤਨੀ ਛੱਡ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨੂੰ ਵਿਆਹ ਲਵੇ ਅਤੇ ਆਪਣੇ ਭਰਾ ਲਈ ਔਲਾਦ ਪੈਦਾ ਕਰੇ ।