Mark 12:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਪਰਮੇਸ਼ੁਰ ਆਖਦਾ ਹੈ ਕਿ ਉਹ ਇਨ੍ਹਾਂ ਦਾ ਪਰਮੇਸ਼ੁਰ ਹੈ ਤਾਂ, ਇਹ ਮਨੁੱਖ ਵਾਸਤਵ ਵਿੱਚ ਮਰੇ ਨਹੀਂ। ਤੁਸੀਂ ਸਦੂਕੀਆਂ ਨੇ ਇਸ ਨੂੰ ਗਲਤ ਸਮਝਿਆ ਹੈ। ਪਰਮੇਸ਼ੁਰ ਮੁਰਦੇ ਲੋਕਾਂ ਦਾ ਪਰਮੇਸ਼ੁਰ ਨਹੀਂ ਸਗੋਂ ਜਿਉਂਦਿਆਂ ਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹ ਮੁਰਦਿਆਂ ਦੇ ਪਰਮੇਸ਼ਰ ਨਹੀਂ ਸਗੋਂ ਜਿਊਂਦਿਆਂ ਦੇ ਹਨ । ਤੁਸੀਂ ਬਹੁਤ ਵੱਡੀ ਭੁੱਲ ਕਰ ਰਹੇ ਹੋ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਮੁਰਦਿਆਂ ਦਾ ਨਹੀਂ, ਪਰ ਜਿਉਂਦਿਆਂ ਦਾ ਪਰਮੇਸ਼ਵਰ ਹੈ। ਤੁਸੀਂ ਬੜੀ ਭੁੱਲ ਕਰ ਰਹੇ ਹੋ!”
Punjabi Bible 2016 - ਪਵਿੱਤਰ ਬਾਈਬਲ O.V.
ਓਹ ਮੁਰਦਿਆਂ ਦਾ ਪਰਮੇਸ਼ੁਰ ਤਾਂ ਨਹੀਂ ਸਗੋਂ ਜੀਉਂਦਿਆਂ ਦਾ ਹੈ। ਤੁਸੀਂ ਵੱਡੀ ਭੁੱਲ ਵਿੱਚ ਪਏ ਹੋਏ ਹੋ।।
Punjabi ERV
ਜੇਕਰ ਪ੍ਰਭੂ ਆਖਦਾ ਹੈ ਕਿ ਉਹ ਇਨ੍ਹਾਂ ਦਾ ਪ੍ਰਭੂ ਹੈ ਤਾਂ, ਇਹ ਮਨੁੱਖ ਵਾਸਤਵ ਵਿੱਚ ਮਰੇ ਨਹੀਂ। ਤੁਸੀਂ ਸਦੂਕੀਆਂ ਨੇ ਇਸਨੂੰ ਗਲਤ ਸਮਝਿਆ ਹੈ। ਪਰਮੇਸ਼ੁਰ ਮੁਰਦੇ ਲੋਕਾਂ ਦਾ ਪਰਮੇਸ਼ੁਰ ਨਹੀਂ ਸਗੋਂ ਜਿਉਂਦਿਆਂ ਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੁਰਦਿਆਂ ਦਾ ਪਰਮੇਸ਼ੁਰ ਤਾਂ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਤੁਸੀਂ ਵੱਡੀ ਭੁੱਲ ਵਿੱਚ ਪਏ ਹੋਏ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ مُردیاں دا خُدا نئیں سگوں جِیوندیاں دا خُدا اے۔ تُسی بڑی بُھل وِچ پئے ہوئے اوہ۔
Punjabi Standard Bible (Punjabi Standard Bible) 2023
ਉਹ ਮੁਰਦਿਆਂ ਦਾ ਨਹੀਂ, ਸਗੋਂ ਜੀਉਂਦਿਆਂ ਦਾ ਪਰਮੇਸ਼ਰ ਹੈ; ਤੁਸੀਂ ਬਹੁਤ ਵੱਡੀ ਭੁੱਲ ਵਿੱਚ ਪਏ ਹੋਏ ਹੋ।”