Mark 12:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਨੇਮ ਦਾ ਉਪਦੇਸ਼ਕ ਯਿਸੂ ਕੋਲ ਆਇਆ। ਉਸ ਨੇ ਯਿਸੂ ਨੂੰ ਸਦੂਕੀਆਂ ਅਤੇ ਫ਼ਰੀਸੀਆਂ ਨਾਲ ਬਹਿਸ ਕਰਦੇ ਸੁਣਿਆ। ਉਸ ਨੇ ਵੇਖਿਆ ਕਿ ਯਿਸੂ ਨੇ ਉਨ੍ਹਾਂ ਦੇ ਸਵਾਲਾਂ ਦੇ ਬੜੇ ਵੱਧੀਆ ਜਵਾਬ ਦਿੱਤੇ ਹਨ, ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਕਿਹੜਾ ਹੁਕਮ ਸਭ ਤੋਂ ਵੱਧ ਮਹੱਤਵਯੋਗ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਵਿਵਸਥਾ ਦਾ ਸਿੱਖਿਅਕ ਇਸ ਬਹਿਸ ਨੂੰ ਸੁਣ ਰਿਹਾ ਸੀ । ਜਦੋਂ ਉਸ ਨੇ ਦੇਖਿਆ ਕਿ ਯਿਸੂ ਨੇ ਸਦੂਕੀਆਂ ਨੂੰ ਬਹੁਤ ਚੰਗੇ ਢੰਗ ਨਾਲ ਉੱਤਰ ਦਿੱਤਾ ਤਾਂ ਉਹ ਵੀ ਅੱਗੇ ਆਇਆ ਅਤੇ ਪੁੱਛਣ ਲੱਗਾ, “ਸਾਰਿਆਂ ਤੋਂ ਵੱਡਾ ਹੁਕਮ ਕਿਹੜਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਨੇਮ ਦਾ ਉਪਦੇਸ਼ਕ ਆਇਆ ਅਤੇ ਉਸਨੇ ਉਹਨਾਂ ਨੂੰ ਬਹਿਸ ਕਰਦੇ ਸੁਣਿਆ। ਇਹ ਵੇਖਦਿਆਂ ਕਿ ਯਿਸ਼ੂ ਨੇ ਉਹਨਾਂ ਨੂੰ ਚੰਗੇ ਢੰਗ ਨਾਲ ਉੱਤਰ ਦਿੱਤਾ ਸੀ, ਉਸਨੇ ਯਿਸ਼ੂ ਨੂੰ ਪੁੱਛਿਆ, “ਸਭ ਆਦੇਸ਼ਾਂ ਵਿੱਚੋਂ ਸਭ ਤੋਂ ਮਹੱਤਵਪੂਰਣ ਕਿਹੜਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਗ੍ਰੰਥੀਆਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਦਾ ਸਵਾਲ ਜੁਵਾਬ ਸੁਣਿਆ ਅਤੇ ਇਹ ਸਮਝ ਕੇ ਭਈ ਉਸ ਨੇ ਉਨ੍ਹਾਂ ਨੂੰ ਚੰਗਾ ਜਵਾਬ ਦਿੱਤਾ ਓਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਕਿਹੜਾ ਹੈ?
Punjabi ERV
ਇੱਕ ਨੇਮ ਦਾ ਉਪਦੇਸ਼ਕ ਯਿਸੂ ਕੋਲ ਆਇਆ। ਉਸਨੇ ਯਿਸੂ ਨੂੰ ਸਦੂਕੀਆਂ ਅਤੇ ਫ਼ਰੀਸੀਆਂ ਨਾਲ ਬਹਿਸ ਕਰਦੇ ਸੁਣਿਆ। ਉਸਨੇ ਵੇਖਿਆ ਕਿ ਯਿਸੂ ਨੇ ਉਨ੍ਹਾਂ ਦੇ ਸਵਾਲਾਂ ਦੇ ਬਡ਼ੇ ਵਧੀਆ ਜਵਾਬ ਦਿੱਤੇ ਹਨ, ਤਾਂ ਉਸਨੇ ਯਿਸੂ ਨੂੰ ਪੁੱਛਿਆ, “ਕਿਹਡ਼ਾ ਹੁਕਮ ਸਭ ਤੋਂ ਵਧ ਮਹੱਤਵਯੋਗ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਦੇਸ਼ਕਾਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਨਾਲ ਦਾ ਸਵਾਲ-ਜ਼ਵਾਬ ਸੁਣਿਆ ਅਤੇ ਇਹ ਸਮਝ ਕੇ ਜੋ ਉਸ ਨੇ ਉਨ੍ਹਾਂ ਨੂੰ ਚੰਗਾ ਜ਼ਵਾਬ ਦਿੱਤਾ ਹੈ ਉਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਹੁਕਮ ਕਿਹੜਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد فقِیہاں وِچوں اِک اوہدے کول آیا۔ تے جد اوہناں دی بحث سُنی۔ تے سمجھیا۔ پئی اوس اوہناں نُوں خُوب جواب دِتّا تے اوہدے توں پُچھیا۔ پئی ساریاں حُکماں وِچوں پہلا کیہڑا اے۔
Punjabi Standard Bible (Punjabi Standard Bible) 2023
ਤਦ ਸ਼ਾਸਤਰੀਆਂ ਵਿੱਚੋਂ ਇੱਕ ਨੇ ਕੋਲ ਆ ਕੇ ਉਨ੍ਹਾਂ ਨੂੰ ਬਹਿਸ ਕਰਦੇ ਸੁਣਿਆ ਅਤੇ ਇਹ ਜਾਣ ਕੇ ਜੋ ਯਿਸੂ ਨੇ ਉਨ੍ਹਾਂ ਨੂੰ ਵਧੀਆ ਉੱਤਰ ਦਿੱਤਾ ਹੈ, ਉਸ ਨੂੰ ਪੁੱਛਿਆ, “ਸਾਰਿਆਂ ਹੁਕਮਾਂ ਵਿੱਚੋਂ ਪ੍ਰਮੁੱਖ ਹੁਕਮ ਕਿਹੜਾ ਹੈ?”