Mark 12:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮਨੁੱਖ ਨੂੰ ਪਰਮੇਸ਼ੁਰ ਨੂੰ ਪੂਰੇ ਦਿਲ ਜਾਨ ਨਾਲ, ਪੂਰੀ ਰੂਹ, ਪੂਰੇ ਦਿਮਾਗ ਅਤੇ ਪੂਰੀ ਤਾਕਤ ਨਾਲ ਪਿਆਰ ਕਰਨਾ ਚਾਹੀਦਾ ਹੈ। ਅਤੇ ਮਨੁੱਖ ਨੂੰ ਆਪਣੇ ਵਾਂਗ ਹੀ ਦੂਜਿਆਂ ਨੂੰ ਜਾਨਣਾ ਤੇ ਪਿਆਰ ਕਰਨਾ ਚਾਹੀਦਾ ਹੈ। ਇਹ ਦੋ ਹੁਕਮ ਸਾਰੇ ਹੋਮਾਂ ਅਤੇ ਬਲੀਦਾਨਾਂ ਤੋਂ, ਜੋ ਅਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹਾਂ, ਵੱਧ ਮਹੱਤਵਪੂਰਣ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜ਼ਰੂਰੀ ਹੈ ਕਿ ‘ਮਨੁੱਖ ਉਸ ਇੱਕ ਪਰਮੇਸ਼ਰ ਨੂੰ ਆਪਣੇ ਸਾਰੇ ਦਿਲ, ਆਪਣੀ ਸਾਰੀ ਬੁੱਧੀ ਨਾਲ ਪਿਆਰ ਕਰੇ,’ ਅਤੇ ‘ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੇ ।’ ਇਹਨਾਂ ਦੋਨਾਂ ਹੁਕਮਾਂ ਦੀ ਪਾਲਣਾ ਕਰਨਾ ਸਾਰੇ ਚੜ੍ਹਾਵਿਆਂ ਅਤੇ ਬਲੀਦਾਨਾਂ ਤੋਂ ਵੱਧ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਤਾਕਤ ਨਾਲ ਪਿਆਰ ਕਰਨਾ, ਅਤੇ ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ ਸਾਰੀਆਂ ਹੋਮ ਦੀਆਂ ਭੇਂਟਾਂ ਅਤੇ ਬਲੀਦਾਨਾਂ ਨਾਲੋਂ ਮਹੱਤਵਪੂਰਣ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਰ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮਾਂ ਅਤੇ ਬਲੀਦਾਨਾਂ ਨਾਲੋਂ ਵੱਧ ਹੈ
Punjabi ERV
ਅਤੇ ਮਨੁੱਖ ਨੂੰ ਪਰਮੇਸ਼ੁਰ ਨੂੰ ਪੂਰੇ ਦਿਲ ਜਾਨ ਨਾਲ, ਪੂਰੀ ਰੂਹ, ਪੂਰੇ ਦਿਮਾਗ ਅਤੇ ਪੂਰੀ ਤਾਕਤ ਨਾਲ ਪਿਆਰ ਕਰਨਾ ਚਾਹੀਦਾ ਹੈ। ਅਤੇ ਮਨੁੱਖ ਨੂੰ ਆਪਣੇ ਵਾਂਗ ਹੀ ਦੂਜਿਆਂ ਨੂੰ ਜਾਨਣਾ ਤੇ ਪਿਆਰ ਕਰਨਾ ਚਾਹੀਦਾ ਹੈ। ਇਹ ਦੋ ਹੁਕਮ ਸਾਰੇ ਹੋਮਾਂ ਅਤੇ ਬਲੀਦਾਨਾਂ ਤੋਂ, ਜੋ ਅਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹਾਂ, ਵਧ ਮਹੱਤਵਪੂਰਣ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮ ਬਲੀਆਂ ਅਤੇ ਬਲੀਦਾਨਾਂ ਨਾਲੋਂ ਵੱਧਕੇ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارے دِل نال تے ساری سمجھ نال تے سارے زور نال اوہنوں پیار کرنا تے گوانڈھی نُوں اپنے جیہا پیار کرنا سارِیاں قُربانِیاں جیہڑیاں اَگ اُتّے ساڑِیاں جاندِیاں نیں تے چڑھاویاں نالوں وڈّی گلّ اے۔
Punjabi Standard Bible (Punjabi Standard Bible) 2023
ਉਸ ਨੂੰ ਸਾਰੇ ਦਿਲ ਨਾਲ, ਸਾਰੀ ਸਮਝ ਨਾਲ ਅਤੇ ਸਾਰੀ ਸ਼ਕਤੀ ਨਾਲ ਪਿਆਰ ਕਰਨਾ ਅਤੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰਨਾ ਸਭ ਹੋਮ-ਬਲੀਆਂ ਅਤੇ ਬਲੀਦਾਨਾਂ ਨਾਲੋਂ ਵਧਕੇ ਹੈ।”