Mark 12:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦ ਯਿਸੂ ਨੇ ਵੇਖਿਆ ਕਿ ਉਸ ਆਦਮੀ ਨੇ ਸਿਆਣਪ ਨਾਲ ਉੱਤਰ ਦਿੱਤਾ ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਤੂੰ ਪਰਮੇਸ਼ੁਰ ਦੇ ਰਾਜ ਦੇ ਨੇੜੇ ਹੈਂ।” ਅਤੇ ਇਸਤੋਂ ਬਾਦ ਕਿਸੇ ਦਾ ਹੌਂਸਲਾ ਨਾ ਪਿਆ ਜੋ ਉਸ ਕੋਲੋ ਕੁਝ ਹੋਰ ਸੁਆਲ ਕਰੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਦੇਖਿਆ ਕਿ ਉਸ ਨੇ ਸਿਆਣਪ ਨਾਲ ਉੱਤਰ ਦਿੱਤਾ ਹੈ ਇਸ ਲਈ ਉਸ ਨੂੰ ਕਿਹਾ, “ਤੂੰ ਪਰਮੇਸ਼ਰ ਦੇ ਰਾਜ ਤੋਂ ਦੂਰ ਨਹੀਂ ਹੈਂ ।” ਇਸ ਦੇ ਬਾਅਦ ਕਿਸੇ ਦੀ ਹਿੰਮਤ ਨਾ ਹੋਈ ਕਿ ਯਿਸੂ ਤੋਂ ਹੋਰ ਪ੍ਰਸ਼ਨ ਪੁੱਛੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਵੇਖਿਆ ਕਿ ਉਸਨੇ ਸਮਝਦਾਰੀ ਨਾਲ ਜਵਾਬ ਦਿੱਤਾ ਹੈ, ਤਾਂ ਉਹਨਾਂ ਨੇ ਉਸਨੂੰ ਕਿਹਾ, “ਤੁਸੀਂ ਪਰਮੇਸ਼ਵਰ ਦੇ ਰਾਜ ਤੋਂ ਦੂਰ ਨਹੀਂ ਹੋ।” ਅਤੇ ਉਸ ਤੋਂ ਬਾਅਦ ਕਿਸੇ ਨੇ ਉਹ ਨੂੰ ਹੋਰ ਸਵਾਲ ਪੁੱਛਣ ਦੀ ਹਿੰਮਤ ਵੀ ਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਯਿਸੂ ਨੇ ਡਿੱਠਾ ਕਿ ਉਹ ਨੇ ਅਕਲ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ ਅਤੇ ਏਦੋਂ ਅੱਗੇ ਕਿਸੇ ਦਾ ਹਿਆਉ ਨਾਂ ਪਿਆ ਜੋ ਉਸ ਕੋਲੋਂ ਕੁਝ ਸਵਾਲ ਕਰੇ।।
Punjabi ERV
ਜਦ ਯਿਸੂ ਨੇ ਵੇਖਿਆ ਕਿ ਉਸ ਆਦਮੀ ਨੇ ਸਿਆਣਪ ਨਾਲ ਉੱਤਰ ਦਿੱਤਾ ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਤੂੰ ਪਰਮੇਸ਼ੁਰ ਦੇ ਰਾਜ ਦੇ ਨੇਡ਼ੇ ਹੈਂ।” ਅਤੇ ਇਸਤੋਂ ਬਾਦ ਕਿਸੇ ਦਾ ਹੌਂਸਲਾ ਨਾ ਪਿਆ ਜੋ ਉਸ ਕੋਲੋ ਕੁਝ ਹੋਰ ਸੁਆਲ ਕਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਪ੍ਰਭੂ ਯਿਸੂ ਨੇ ਵੇਖਿਆ ਕਿ ਉਹ ਨੇ ਸਮਝ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ, ਅਤੇ ਉਸ ਤੋਂ ਬਾਅਦ ਕਿਸੇ ਦਾ ਹੌਂਸਲਾ ਨਾ ਪਿਆ ਕਿ ਉਸ ਕੋਲੋਂ ਕੁਝ ਸਵਾਲ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں یِسُوع ویکھیا پئی اوس عقل نال جواب دِتّا تے اوس آکھیا تُوں خُدا دی بادشاہی توں دُراڈے نئیں ایں تے ایدوں اگّوں کِسے دا حَوصلہ نا پیا پئی اوہدے توں سوال پُچھے۔
Punjabi Standard Bible (Punjabi Standard Bible) 2023
ਜਦੋਂ ਯਿਸੂ ਨੇ ਵੇਖਿਆ ਕਿ ਉਸ ਨੇ ਸਮਝਦਾਰੀ ਨਾਲ ਉੱਤਰ ਦਿੱਤਾ ਤਾਂ ਉਸ ਨੂੰ ਕਿਹਾ, “ਤੂੰ ਪਰਮੇਸ਼ਰ ਦੇ ਰਾਜ ਤੋਂ ਦੂਰ ਨਹੀਂ ਹੈਂ।” ਇਸ ਤੋਂ ਬਾਅਦ ਕਿਸੇ ਨੇ ਉਸ ਨੂੰ ਸਵਾਲ ਕਰਨ ਦਾ ਹੌਸਲਾ ਨਾ ਕੀਤਾ।