Mark 12:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਤਾਂ ਆਪੇ ਹੀ ਮਸੀਹ ਨੂੰ ‘ਪ੍ਰਭੂ’ ਬੁਲਾਉਂਦਾ ਹੈ। ਜੇਕਰ ਅਜਿਹਾ ਹੈ, ਤਾਂ ਮਸੀਹ ਉਸਦਾ ਪੁੱਤਰ ਕਿਵੇਂ ਹੋ ਸੱਕਦਾ ਹੈ?” ਅਤੇ ਵੱਡੀ ਭੀੜ ਖੁਸ਼ੀ ਨਾਲ ਉਸ ਦੇ ਉਪਦੇਸ਼ ਸੁਣ ਰਹੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਦਾਊਦ ਨੇ ਆਪ ਉਸ ਨੂੰ ਪ੍ਰਭੂ ਕਿਹਾ, ਫਿਰ ਉਹ ਉਸ ਦਾ ਪੁੱਤਰ ਕਿਸ ਤਰ੍ਹਾਂ ਹੋ ਸਕਦਾ ਹੈ?” ਸਾਰੇ ਲੋਕ ਬੜੀ ਖ਼ੁਸ਼ੀ ਨਾਲ ਯਿਸੂ ਦੀਆਂ ਗੱਲਾਂ ਸੁਣ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਾਵੀਦ ਖ਼ੁਦ ਉਸਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ। ਤਾਂ ਫਿਰ ਉਹ ਦਾਵੀਦ ਦੇ ਪੁੱਤਰ ਕਿਵੇਂ ਹੋ ਸਕਦਾ ਹੈ?” ਵੱਡੀ ਭੀੜ ਨੇ ਖ਼ੁਸ਼ੀ ਨਾਲ ਉਸ ਦੀ ਗੱਲ ਸੁਣੀ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਤਾਂ ਆਪੇ ਉਹ ਨੂੰ ਪ੍ਰਭੁ ਆਖਦਾ ਹੈ ਫੇਰ ਉਹ ਉਸ ਦਾ ਪੁੱਤ੍ਰ ਕਿੱਥੋਂ ਹੋਇਆ? ਅਤੇ ਵੱਡੀ ਭੀੜ ਖੁਸ਼ੀ ਨਾਲ ਉਹ ਦੀ ਸੁਣਦੀ ਸੀ।।
Punjabi ERV
ਦਾਊਦ ਤਾਂ ਆਪੇ ਹੀ ਮਸੀਹ ਨੂੰ ‘ਪ੍ਰਭੂ’ ਬੁਲਾਉਂਦਾ ਹੈ। ਜੇਕਰ ਅਜਿਹਾ ਹੈ, ਤਾਂ ਮਸੀਹ ਉਸਦਾ ਪੁੱਤਰ ਕਿਵੇਂ ਹੋ ਸਕਦਾ ਹੈ?” ਅਤੇ ਵੱਡੀ ਭੀਡ਼ ਖੁਸ਼ੀ ਨਾਲ ਉਸਦੇ ਉਪਦੇਸ਼ ਸੁਣ ਰਹੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਤਾਂ ਆਪੇ ਉਹ ਨੂੰ ਪ੍ਰਭੂ ਆਖਦਾ ਹੈ ਫੇਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ? ਅਤੇ ਵੱਡੀ ਭੀੜ ਖੁਸ਼ੀ ਨਾਲ ਉਹ ਦੀ ਸੁਣਦੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
داؤد تے آپ اوہنوں خُداوند آکھدا اے۔ فیر اوہ اوہدا پُتر کِتّھوں ہویا؟ تے عام خاص خُوشی نال اوہدی سُندے سن۔
Punjabi Standard Bible (Punjabi Standard Bible) 2023
ਦਾਊਦ ਆਪ ਉਸ ਨੂੰ ਪ੍ਰਭੂ ਕਹਿੰਦਾ ਹੈ, ਫਿਰ ਉਹ ਪੁੱਤਰ ਕਿਵੇਂ ਹੋਇਆ?” ਅਤੇ ਵੱਡੀ ਭੀੜ ਖੁਸ਼ੀ ਨਾਲ ਉਸ ਦੀ ਸੁਣ ਰਹੀ ਸੀ।