Mark 12:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਮੰਦਰ ਦੇ ਖਜ਼ਾਨੇ ਦੇ ਸੰਦੂਕ ਕੋਲ ਬੈਠਾ ਇਹ ਵੇਖ ਰਿਹਾ ਸੀ ਕਿ ਲੋਕ ਆਂਦੇ-ਜਾਂਦੇ ਉਸ ਵਿੱਚ ਕੀ ਭੇਟਾ ਪਾਉਂਦੇ ਹਨ। ਬਹੁਤ ਸਾਰੇ ਅਮੀਰ ਲੋਕ ਇਸ ਵਿੱਚ ਬਹੁਤ ਸਾਰਾ ਧਨ ਪਾ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਹੈਕਲ ਵਿੱਚ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਦੇਖ ਰਹੇ ਸਨ ਕਿ ਲੋਕ ਕਿਸ ਤਰ੍ਹਾਂ ਦਾਨ ਲਈ ਪੈਸੇ ਪਾ ਰਹੇ ਹਨ । ਬਹੁਤ ਸਾਰੇ ਅਮੀਰਾਂ ਨੇ ਉਸ ਵਿੱਚ ਬਹੁਤ ਦਾਨ ਪਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਉਸ ਜਗ੍ਹਾ ਦੇ ਬਿਲਕੁਲ ਕੋਲ ਬੈਠ ਗਿਆ ਜਿੱਥੇ ਚੜ੍ਹਾਵੇ ਚੜ੍ਹਾਏ ਗਏ ਸਨ ਅਤੇ ਭੀੜ ਨੂੰ ਆਪਣੇ ਪੈਸੇ ਹੈਕਲ ਦੇ ਖਜ਼ਾਨੇ ਵਿੱਚ ਪਾਉਂਦੇ ਵੇਖਿਆ। ਬਹੁਤ ਸਾਰੇ ਅਮੀਰ ਲੋਕਾਂ ਨੇ ਭਾਰੀ ਰਕਮਾਂ ਭੇਂਟ ਵਿੱਚ ਚੜ੍ਹਾਉਂਦੇ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਖ਼ਜ਼ਾਨੇ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਖ਼ਜ਼ਾਨੇ ਵਿੱਚ ਕਿਸ ਤਰਾਂ ਪੈਸੇ ਟਕੇ ਪਾਉਂਦੇ ਹਨ ਅਰ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ
Punjabi ERV
ਯਿਸੂ ਮੰਦਰ ਦੇ ਖਜ਼ਾਨੇ ਦੇ ਸੰਦੂਕ ਕੋਲ ਬੈਠਾ ਇਹ ਵੇਖ ਰਿਹਾ ਸੀ ਕਿ ਲੋਕ ਆਂਦੇ-ਜਾਂਦੇ ਉਸ ਵਿੱਚ ਕੀ ਭੇਟਾ ਪਾਉਂਦੇ ਹਨ। ਬਹੁਤ ਸਾਰੇ ਅਮੀਰ ਲੋਕ ਇਸ ਵਿੱਚ ਬਹੁਤ ਸਾਰਾ ਧਨ ਪਾ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਦਾਨ ਪਾਤਰ ਵਿੱਚ ਕਿਸ ਤਰ੍ਹਾਂ ਦਾਨ ਪਾਉਂਦੇ ਹਨ ਅਤੇ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ ہیکل دے خزانے دے سامھنے بَہہ کے ویکھدا سی پئی لوک خزانے وِچ کِیویں پَیسے پاندے نیں تے بتھیرے بختاوراں بتھیرا کُجھ پایا۔
Punjabi Standard Bible (Punjabi Standard Bible) 2023
ਯਿਸੂ ਖਜ਼ਾਨੇ ਦੇ ਸਾਹਮਣੇ ਬੈਠ ਕੇ ਵੇਖਣ ਲੱਗਾ ਕਿ ਲੋਕ ਕਿਸ ਤਰ੍ਹਾਂ ਖਜ਼ਾਨੇ ਵਿੱਚ ਪੈਸੇ ਪਾਉਂਦੇ ਹਨ ਅਤੇ ਬਹੁਤ ਸਾਰੇ ਧਨਵਾਨ ਬਹੁਤਾ ਪਾ ਰਹੇ ਸਨ।