Mark 12:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸ ਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸ ਨੇ ਅਰਪਣ ਕੀਤਾ ਹੈ ਉਹ ਉਸ ਦੇ ਆਪਣੇ ਜਿਉਣ ਵਾਸਤੇ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਬਾਕੀਆਂ ਨੇ ਆਪਣੇ ਬਹੁਤੇ ਵਿੱਚੋਂ ਜੋ ਵਾਧੂ ਸੀ ਪਾਇਆ ਹੈ ਪਰ ਇਸ ਨੇ ਜੋ ਕੁਝ ਇਸ ਦੀ ਗ਼ਰੀਬੀ ਵਿੱਚ ਇਸ ਕੋਲ ਸੀ ਆਪਣਾ ਸਾਰਾ ਕੁਝ ਦਾਨ ਵਿੱਚ ਦੇ ਦਿੱਤਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਸਾਰਿਆਂ ਨੇ ਆਪਣੇ ਵਧੇਰੇ ਵਿੱਚੋਂ ਕੁਝ ਦਿੱਤਾ ਹੈ। ਪਰ ਉਸਨੇ ਗਰੀਬੀ ਵਿੱਚ ਆਪਣੀ ਜੀਵਨ ਪੂੰਜੀ ਪਾ ਦਿੱਤੀ ਹੈ ਉਹ ਸਭ ਜਿਸ ਉੱਤੇ ਉਸ ਨੇ ਜਿਉਣਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਭਨਾਂ ਨੇ ਆਪਣੇ ਵਾਫ਼ਰ ਮਾਲ ਤੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ ।।
Punjabi ERV
ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸਨੇ ਅਰਪਣ ਕੀਤਾ ਹੈ ਉਹ ਉਸਦੇ ਆਪਣੇ ਜਿਉਣ ਵਾਸਤੇ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو سبھناں اپنی بچت وِچوں پایا۔ پر اوس اپنی تُھڑ وِچوں جو کُجھ اوہدے کول سی۔ اپنی ساری پُونجی پا دِتّی۔
Punjabi Standard Bible (Punjabi Standard Bible) 2023
ਕਿਉਂਕਿ ਸਾਰਿਆਂ ਨੇ ਆਪਣੀ ਬਹੁਤਾਇਤ ਵਿੱਚੋਂ ਪਾਇਆ ਪਰ ਇਸ ਨੇ ਆਪਣੀ ਥੁੜ੍ਹ ਵਿੱਚੋਂ, ਉਹ ਸਭ ਕੁਝ ਜੋ ਉਸ ਦੇ ਕੋਲ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ।”

Recommended Reading