Mark 12:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ ਉਸ ਆਦਮੀ ਕੋਲ ਇੱਕ ਹੀ ਬੰਦਾ ਰਹਿ ਗਿਆ ਸੋ ਵੀ ਉਸ ਨੇ ਉਨ੍ਹਾਂ ਕੋਲ ਭੇਜਿਆ। ਇਹ ਬੰਦਾ ਉਸਦਾ ਆਪਣਾ ਪੁੱਤਰ ਸੀ ਅਤੇ ਉਸ ਨੂੰ ਉਹ ਬਹੁਤ ਪਿਆਰ ਕਰਦਾ ਸੀ, ਪਰ ਫ਼ਿਰ ਵੀ ਉਸ ਨੇ ਆਪਣੇ ਪੁੱਤਰ ਨੂੰ ਕਿਸਾਨਾਂ ਕੋਲ ਇਹ ਕਹਿੰਦਿਆਂ ਭੇਜਿਆ ਕਿ ‘ਕਿਸਾਨ ਮੇਰੇ ਪੁੱਤਰ ਦਾ ਸਤਿਕਾਰ ਕਰਣਗੇ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅੰਤ ਵਿੱਚ ਉਸ ਕੋਲ ਆਪਣਾ ਪਿਆਰਾ ਪੁੱਤਰ ਹੀ ਰਹਿ ਗਿਆ । ਉਸ ਨੇ ਇਹ ਸੋਚ ਕੇ ਕਿ ਮੁਜ਼ਾਰੇ ਘੱਟ ਤੋਂ ਘੱਟ ਮੇਰੇ ਪੁੱਤਰ ਦਾ ਤਾਂ ਆਦਰ ਕਰਨਗੇ ਹੀ, ਉਸ ਨੂੰ ਭੇਜਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਸ ਕੋਲ ਹੁਣ ਭੇਜਣ ਲਈ ਇੱਕ ਇੱਕਲੌਤਾ ਪੁੱਤਰ ਰਹਿ ਗਿਆ ਸੀ, ਜਿਸ ਨੂੰ ਉਹ ਪਿਆਰ ਕਰਦਾ ਸੀ। ਅੰਤ ਵਿੱਚ ਉਸਨੇ ਉਸਨੂੰ ਇਹ ਸੋਚ ਕੇ ਭੇਜਿਆ ਕਿ, ‘ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’
Punjabi Bible 2016 - ਪਵਿੱਤਰ ਬਾਈਬਲ O.V.
ਅਜੇ ਉਸ ਦੇ ਕੋਲ ਇੱਕ ਰਹਿੰਦਾ ਸੀ, ਉਸ ਦਾ ਪਿਆਰਾ ਪੁੱਤ੍ਰ। ਓੜਕ ਉਸ ਨੇ ਉਹ ਨੂੰ ਵੀ ਉਨ੍ਹਾਂ ਕੋਲ ਇਹ ਕਹਿ ਕੇ ਘੱਲਿਆ ਭਈ ਓਹ ਮੇਰੇ ਪੁੱਤ੍ਰ ਦਾ ਮਾਨ ਰੱਖਣਗੇ
Punjabi ERV
“ਹੁਣ ਉਸ ਆਦਮੀ ਕੋਲ ਇੱਕ ਹੀ ਬੰਦਾ ਰਹਿ ਗਿਆ ਸੋ ਵੀ ਉਸਨੇ ਉਨ੍ਹਾਂ ਕੋਲ ਭੇਜਿਆ। ਇਹ ਬੰਦਾ ਉਸਦਾ ਆਪਣਾ ਪੁੱਤਰ ਸੀ ਅਤੇ ਉਸਨੂੰ ਉਹ ਬਹੁਤ ਪਿਆਰ ਕਰਦਾ ਸੀ, ਪਰ ਫ਼ਿਰ ਵੀ ਉਸਨੇ ਆਪਣੇ ਪੁੱਤਰ ਨੂੰ ਕਿਸਾਨਾਂ ਕੋਲ ਇਹ ਕਹਿੰਦਿਆਂ ਭੇਜਿਆ ਕਿ ‘ਮਾਲੀ ਮੇਰੇ ਪੁੱਤਰ ਦਾ ਸਤਿਕਾਰ ਕਰਣਗੇ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜੇ ਉਸ ਦੇ ਕੋਲ ਇੱਕ ਰਹਿੰਦਾ ਸੀ, ਉਸ ਦਾ ਪਿਆਰਾ ਪੁੱਤਰ। ਆਖੀਰ ਉਸ ਨੇ ਉਹ ਨੂੰ ਵੀ ਉਨ੍ਹਾਂ ਕੋਲ ਇਹ ਕਹਿ ਕੇ ਭੇਜਿਆ ਜੋ ਉਹ ਮੇਰੇ ਪੁੱਤਰ ਦਾ ਮਾਣ ਰੱਖਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن اوہدے کول اِک سی۔ اوہدا پیارا پُتر۔ اوڑک اوس اوہنوں وی اوہناں کول ایہہ آکھ کے گھلّیا۔ پئی اوہ میرے پُتر دی تے عِزّت کرن گے۔
Punjabi Standard Bible (Punjabi Standard Bible) 2023
ਹੁਣ ਉਸ ਕੋਲ ਉਸ ਦਾ ਇੱਕ ਪਿਆਰਾ ਪੁੱਤਰ ਹੀ ਸੀ। ਅੰਤ ਵਿੱਚ ਉਸ ਨੇ ਇਹ ਕਹਿੰਦੇ ਹੋਏ ਉਸ ਨੂੰ ਉਨ੍ਹਾਂ ਕੋਲ ਭੇਜਿਆ ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।