Mark 13:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਮੰਦਰ ਵਾਲੀ ਥਾਂ ਛੱਡ ਕੇ ਜਾ ਰਿਹਾ ਸੀ ਤਾਂ ਉਸ ਦੇ ਇੱਕ ਚੇਲੇ ਨੇ ਕਿਹਾ, “ਗੁਰੂ ਜੀ ਵੇਖੋ! ਇਸ ਮੰਦਰ ਦੀਆਂ ਇਮਾਰਤਾਂ ਕਿੰਨੀਆਂ ਖੂਬਸੂਰਤ ਹਨ ਤੇ ਕਿੰਨੇ ਵੱਡੇ-ਵੱਡੇ ਪੱਥਰਾਂ ਦੀਆਂ ਬਣੀਆਂ ਹੋਈਆਂ ਹਨ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਹੈਕਲ ਵਿੱਚੋਂ ਬਾਹਰ ਆ ਰਹੇ ਸਨ ਤਾਂ ਉਹਨਾਂ ਦੇ ਇੱਕ ਚੇਲੇ ਨੇ ਕਿਹਾ, “ਗੁਰੂ ਜੀ, ਦੇਖੋ, ਕਿੰਨੇ ਵੱਡੇ ਵੱਡੇ ਪੱਥਰ ਅਤੇ ਅਦਭੁਤ ਇਮਾਰਤਾਂ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਹੈਕਲ ਤੋਂ ਬਾਹਰ ਜਾ ਰਹੇ ਸਨ ਤਾਂ ਉਸਦੇ ਇੱਕ ਚੇਲੇ ਨੇ ਉਹਨਾਂ ਨੂੰ ਕਿਹਾ, “ਗੁਰੂ ਜੀ, ਵੇਖੋ! ਕਿੰਨੇ ਵੱਡੇ ਪੱਥਰ! ਕਿੰਨੀ ਸ਼ਾਨਦਾਰ ਇਮਾਰਤਾਂ!”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਹੈਕਲੋਂ ਬਾਹਰ ਜਾ ਰਿਹਾ ਸੀ ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਗੁਰੂ ਜੀ ਵੇਖੋ, ਏਹ ਕਿਹੇ ਜਿਹੇ ਪੱਥਰ ਅਤੇ ਕਿਹੀਆਂ ਇਮਾਰਤਾਂ ਹਨ!
Punjabi ERV
ਜਦੋਂ ਯਿਸੂ ਮੰਦਰ ਵਾਲੀ ਥਾਂ ਛੱਡਕੇ ਜਾ ਰਿਹਾ ਸੀ ਤਾਂ ਉਸਦੇ ਇੱਕ ਚੇਲੇ ਨੇ ਕਿਹਾ, “ਗੁਰੂ ਜੀ ਵੇਖੋ! ਇਸ ਮੰਦਰ ਦੀਆਂ ਇਮਾਰਤਾਂ ਕਿੰਨੀਆਂ ਖੂਬਸੂਰਤ ਹਨ ਤੇ ਕਿੰਨੇ ਵੱਡੇ-ਵੱਡੇ ਪੱਥਰਾਂ ਦੀਆਂ ਬਣੀਆਂ ਹੋਈਆਂ ਹਨ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਪ੍ਰਭੂ ਯਿਸੂ ਹੈਕਲ ਵਿੱਚੋਂ ਬਾਹਰ ਜਾ ਰਿਹਾ ਸੀ, ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਗੁਰੂ ਜੀ ਇਹਨਾਂ ਪੱਥਰਾਂ ਅਤੇ ਇਮਾਰਤਾਂ ਨੂੰ ਵੇਖੋ ਕਿਹੋ ਜਿਹੇ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں اوہ ہیکل وِچوں باہر پیا جاندا سی۔ اوہدے شاگِرداں وِچوں اِک آکھیا۔ اَے اُستاد۔ ویکھ ایہہ کِہو جیہے پتّھر تے کِہو جِہیاں عمارتاں نیں۔
Punjabi Standard Bible (Punjabi Standard Bible) 2023
ਜਦੋਂ ਉਹ ਹੈਕਲ ਵਿੱਚੋਂ ਬਾਹਰ ਨਿੱਕਲ ਰਿਹਾ ਸੀ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਕਿਹਾ, “ਗੁਰੂ ਜੀ! ਵੇਖ, ਕਿਹੋ ਜਿਹੇ ਪੱਥਰ ਅਤੇ ਕਿਹੋ ਜਿਹੀਆਂ ਇਮਾਰਤਾਂ!”