Mark 13:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪਰਮੇਸ਼ੁਰ ਦੁਆਰਾ ਦੱਸਿਆ ਜਾਵੇਗਾ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਤੁਹਾਨੂੰ ਫੜ ਲੈਣ ਅਤੇ ਅਦਾਲਤ ਵਿੱਚ ਪੇਸ਼ ਕਰਨ, ਤੁਸੀਂ ਪਹਿਲਾਂ ਤੋਂ ਚਿੰਤਾ ਨਾ ਕਰਨਾ ਕਿ ਤੁਸੀਂ ਕੀ ਕਹੋਗੇ । ਉਸ ਘੜੀ ਜੋ ਕੁਝ ਤੁਹਾਨੂੰ ਦਿੱਤਾ ਜਾਵੇ ਉਹ ਹੀ ਕਹਿਣਾ, ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਪਰ ਪਵਿੱਤਰ ਆਤਮਾ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਵੀ ਤੁਹਾਨੂੰ ਬੰਦੀ ਬਣਾਇਆ ਜਾਵੇ ਅਤੇ ਤੁਹਾਡੇ ਉੱਤੇ ਮਕੱਦਮਾ ਚਲਾਇਆ ਜਾਵੇ ਪਹਿਲਾਂ ਹੀ ਚਿੰਤਾ ਨਾ ਕਰਨਾ ਕਿ ਅਸੀਂ ਕੀ ਬੋਲਾਂਗੇ ਪਰ ਜੋ ਕੁਝ ਉਸ ਸਮੇਂ ਤੁਹਾਨੂੰ ਦਿੱਤਾ ਜਾਵੇ ਉਹ ਹੀ ਬੋਲਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਪਰ ਪਵਿੱਤਰ ਆਤਮਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਤੁਹਾਨੂੰ ਲੈ ਜਾਕੇ ਹਵਾਲੇ ਕਰਨ, ਅੱਗੋਂ ਹੀ ਚਿੰਤਾ ਨਾ ਕਰਨੀ ਭਈ ਅਸੀਂ ਕੀ ਆਖਾਂਗੇ ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਕਹਿਣਾ ਕਿਉਂਕਿ ਕਹਿਣ ਵਾਲੇ ਤੁਸੀਂ ਨਹੀਂ ਹੋ ਪਰ ਪਵਿੱਤ੍ਰ ਆਤਮਾ ਹੈ
Punjabi ERV
ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪ੍ਰਭੂ ਇਲਹਾਮ ਕਰੇ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں تُہانوں پھڑوا کے لے جان گے۔ تے پہلاں ای فِکر نا کرنا۔ پئی اسی کِیہ آکھاں گے۔ پر جو کُجھ اوس گھڑی تُہانوں بخشیا جائے۔ سو ای۔ آکھنا۔ کیوں جو آکھن والے تُسی نئیں اوہ۔ پر پاک رُوح۔
Punjabi Standard Bible (Punjabi Standard Bible) 2023
ਜਦੋਂ ਉਹ ਤੁਹਾਨੂੰ ਲਿਜਾ ਕੇ ਸੌਂਪਣ ਤਾਂ ਪਹਿਲਾਂ ਹੀ ਚਿੰਤਾ ਨਾ ਕਰਨਾ ਕਿ ਤੁਸੀਂ ਕੀ ਕਹੋਗੇ, ਪਰ ਉਸ ਸਮੇਂ ਜੋ ਤੁਹਾਨੂੰ ਦੱਸਿਆ ਜਾਵੇ ਉਹੀ ਕਹਿਣਾ, ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ ਸਗੋਂ ਪਵਿੱਤਰ ਆਤਮਾ ਹੈ।