Mark 13:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਭਰਾ-ਭਰਾ ਦੇ ਵਿਰੁੱਧ ਹੋਵੇਗਾ ਅਤੇ ਉਹ ਇੱਕ ਦੂਜੇ ਨੂੰ ਮਾਰਨ ਲਈ ਫ਼ੜਵਾਉਨਗੇ। ਪਿਓ ਆਪਣੇ ਬੱਚਿਆਂ ਦੇ ਖਿਲਾਫ਼ ਹੋਵੇਗਾ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ੜਵਾਏਗਾ। ਇੰਝ ਹੀ, ਬੱਚੇ ਆਪਣੇ ਮਾਂ-ਬਾਪ ਦੇ ਵਿਰੁੱਧ ਹੋਣਗੇ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ੜਵਾਉਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾ ਭਰਾ ਨੂੰ ਮਰਵਾਉਣ ਲਈ ਫੜਵਾਏਗਾ । ਇਸੇ ਤਰ੍ਹਾਂ ਪਿਤਾ ਪੁੱਤਰ ਦੇ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਖੜ੍ਹੇ ਹੋ ਜਾਣਗੇ ਅਤੇ ਉਹਨਾਂ ਨੂੰ ਮਰਵਾ ਦੇਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਭਰਾ-ਭਰਾ ਨੂੰ ਮਾਰ ਦੇਵੇਗਾ, ਅਤੇ ਇੱਕ ਪਿਉ ਆਪਣੇ ਬੱਚੇ ਨੂੰ। ਬੱਚੇ ਆਪਣੇ ਮਾਪਿਆਂ ਵਿਰੁੱਧ ਬਗਾਵਤ ਕਰਨਗੇ ਅਤੇ ਉਹਨਾਂ ਨੂੰ ਮਾਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਭਾਈ ਭਾਈ ਨੂੰ ਅਰ ਪਿਉ ਪੁੱਤ੍ਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ
Punjabi ERV
ਭਰਾ-ਭਰਾ ਦੇ ਵਿਰੁੱਧ ਹੋਵੇਗਾ ਅਤੇ ਉਹ ਇੱਕ ਦੂਜੇ ਨੂੰ ਮਾਰਨ ਲਈ ਫ਼ਡ਼ਵਾਉਨਗੇ। ਪਿਓ ਆਪਣੇ ਬਚਿਆਂ ਦੇ ਖਿਲਾਫ਼ ਹੋਵੇਗਾ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ਡ਼ਵਾਏਗਾ। ਇੰਝ ਹੀ, ਬੱਚੇ ਆਪਣੇ ਮਾਂ-ਬਾਪ ਦੇ ਵਿਰੁੱਧ ਹੋਣਗੇ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ਡ਼ਵਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਭਾਈ-ਭਾਈ ਨੂੰ ਅਤੇ ਪਿਤਾ ਪੁੱਤਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋ ਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بھرا بھرا نُوں۔ تے پئیو بچّے نُوں مروان لئی پھڑان گے۔ تے بچّے اپنے ماپیاں دا سامنا کرن گے۔
Punjabi Standard Bible (Punjabi Standard Bible) 2023
“ਭਰਾ, ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਮਾਤਾ-ਪਿਤਾ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਦੇਣਗੇ।