Mark 13:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੂੰ ਬਿਨਾ ਕਿਸੇ ਦੇਰੀ ਦੇ ਭੱਜ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਘਰ ਦੀ ਛੱਤ ਤੇ ਹੈ ਉਸ ਨੂੰ ਥੱਲਿਉਂ ਆਪਣੇ ਘਰੋਂ ਕੁਝ ਲੈਣ ਲਈ ਨਹੀਂ ਜਾਣਾ ਚਾਹੀਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹੜਾ ਘਰ ਦੀ ਛੱਤ ਉੱਤੇ ਹੋਵੇ ਉਹ ਹੇਠਾਂ ਨਾ ਉਤਰੇ ਅਤੇ ਨਾ ਕੋਈ ਚੀਜ਼ ਲੈਣ ਲਈ ਵਾਪਸ ਆਪਣੇ ਘਰ ਦੇ ਅੰਦਰ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜਾ ਕੋਠੇ ਉੱਤੇ ਹੋਵੇ ਹਿਠਾਹਾਂ ਨਾ ਉੱਤਰੇ ਅਤੇ ਆਪਣੇ ਘਰੋਂ ਕੁਝ ਕੱਢ ਲੈ ਜਾਣ ਲਈ ਅੰਦਰ ਨਾ ਵੜੇ
Punjabi ERV
ਲੋਕਾਂ ਨੂੰ ਬਿਨਾ ਕਿਸੇ ਦੇਰੀ ਦੇ ਭੱਜ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਘਰ ਦੀ ਛੱਤ ਤੇ ਹੈ ਉਸਨੂੰ ਥਲਿਉਂ ਆਪਣੇ ਘਰੋਂ ਕੁਝ ਲੈਣ ਲਈ ਨਹੀਂ ਜਾਣਾ ਚਾਹੀਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜਾ ਕੋਠੇ ਉੱਤੇ ਹੋਵੇ ਉਹ ਹੇਠਾਂ ਨਾ ਉੱਤਰੇ ਅਤੇ ਆਪਣੇ ਘਰੋਂ ਕੁਝ ਲੈਣ ਲਈ ਅੰਦਰ ਨਾ ਵੜੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ جیہڑا کوٹھے اُتّے ہوئے ہیٹھاں نا اُترے۔ تے اپنے گھروں کُجھ کڈھن لئی اندر نا وڑے۔
Punjabi Standard Bible (Punjabi Standard Bible) 2023
ਅਤੇ ਜਿਹੜਾ ਛੱਤ 'ਤੇ ਹੋਵੇ ਉਹ ਹੇਠਾਂ ਨਾ ਆਵੇ ਅਤੇ ਨਾ ਹੀ ਆਪਣੇ ਘਰ ਵਿੱਚੋਂ ਕੁਝ ਲੈਣ ਲਈ ਅੰਦਰ ਜਾਵੇ।