Mark 13:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭਲਾ ਕਿਉਂ? ਓਨ੍ਹੀ ਦਿਨੀ, ਜਿਹੜੀਆਂ ਮੁਸੀਬਤਾਂ ਆਉਣਗੀਆਂ ਉਹ ਸ਼ੁਰੂ ਤੋਂ ਲੈ ਕੇ ਉਦੋਂ ਤੱਕ ਦੀਆਂ ਸਭ ਤੋਂ ਭਿਆਨਕ ਮੁਸੀਬਤਾਂ ਹੋਣਗੀਆਂ ਜਦੋਂ ਪਰਮੇਸ਼ੁਰ ਨੇ ਇਹ ਦੁਨੀਆਂ ਸਾਜੀ ਸੀ, ਇੱਥੇ ਭਵਿੱਖ ਵਿੱਚ ਆਉਣ ਵਾਲੀਆਂ ਤਕਲੀਫ਼ਾਂ ਨਾਲੋਂ ਵੀ ਵੱਧ ਮੁਸ਼ਕਿਲਾਂ ਹੋਣਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਉਹਨਾਂ ਦਿਨਾਂ ਵਿੱਚ ਇੰਨੀ ਵੱਡੀ ਬਿਪਤਾ ਆਵੇਗੀ ਜੋ ਸ੍ਰਿਸ਼ਟੀ ਦੇ ਸ਼ੁਰੂ ਤੋਂ ਜਦੋਂ ਤੋਂ ਪਰਮੇਸ਼ਰ ਨੇ ਇਸ ਨੂੰ ਰਚਿਆ ਹੈ, ਨਾ ਆਈ ਹੈ ਅਤੇ ਨਾ ਅੱਗੇ ਆਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਹਨਾਂ ਦਿਨਾਂ ਵਿੱਚ ਇੰਨੀਆਂ ਮੁਸੀਬਤਾਂ ਹੋਣਗੀਆਂ, ਜਦੋਂ ਤੋਂ ਪਰਮੇਸ਼ਵਰ ਨੇ ਸੰਸਾਰ ਨੂੰ ਬਣਾਇਆ, ਉਦੋਂ ਤੋਂ ਲੈ ਕੇ ਹੁਣ ਤੱਕ ਅਤੇ ਇਸ ਤਰ੍ਹਾ ਫਿਰ ਕਦੇ ਵੀ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਉਨ੍ਹੀਂ ਦਿਨੀਂ ਐਡਾ ਕਸ਼ਟ ਹੋਵੇਗਾ ਜੋ ਸਰਿਸ਼ਟ ਦੇ ਮੁੱਢੋਂ ਜਿਹ ਨੂੰ ਪਰਮੇਸ਼ੁਰ ਨੇ ਸਾਜਿਆ ਹੈ ਨਾ ਹੁਣ ਤੋੜੀ ਹੋਇਆ ਹੈ ਅਤੇ ਨਾ ਕਦੇ ਹੋਵੇਗਾ
Punjabi ERV
ਭਲਾ ਕਿਉਂ? ਓਨ੍ਹੀ ਦਿਨੀ, ਜਿਹਡ਼ੀਆਂ ਮੁਸੀਬਤਾਂ ਆਉਣਗੀਆਂ ਉਹ ਸ਼ੁਰੂ ਤੋਂ ਲੈਕੇ ਉਦੋਂ ਤੱਕ ਦੀਆਂ ਸਭ ਤੋਂ ਭਿਆਨਕ ਮੁਸੀਬਤਾਂ ਹੋਣਗੀਆਂ ਜਦੋਂ ਪ੍ਰਭੂ ਨੇ ਇਹ ਦੁਨੀਆਂ ਸਾਜੀ ਸੀ, ਇਥੇ ਭਵਿਖ ਵਿੱਚ ਆਉਣ ਵਾਲੀਆਂ ਤਕਲੀਫ਼ਾਂ ਨਾਲੋਂ ਵੀ ਵਧ ਮੁਸ਼ਕਿਲਾਂ ਹੋਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਉਨ੍ਹਾ ਦਿਨਾਂ ਵਿੱਚ ਐਡਾ ਕਸ਼ਟ ਹੋਵੇਗਾ, ਜੋ ਸਰਿਸ਼ਟ ਦੇ ਮੁਢੋਂ ਪਰਮੇਸ਼ੁਰ ਨੇ ਸਾਜਿਆ ਹੈ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہناں دِناں وِچ ایڈی مُصِیبت ہوئے گی۔ پئی خلقت دے مُڈھوں لے کے جِہنُوں خُدا بنایا اے۔ ہُن تِیکر نا ہوئی اے۔ تے نا کدی ہوئے گی۔
Punjabi Standard Bible (Punjabi Standard Bible) 2023
ਕਿਉਂਕਿ ਉਨ੍ਹਾਂ ਦਿਨਾਂ ਵਿੱਚ ਅਜਿਹਾ ਕਸ਼ਟ ਹੋਵੇਗਾ ਜੋ ਸ੍ਰਿਸ਼ਟੀ ਦੇ ਅਰੰਭ ਤੋਂ ਜਿਸ ਨੂੰ ਪਰਮੇਸ਼ਰ ਨੇ ਸਿਰਜਿਆ ਹੁਣ ਤੱਕ ਕਦੇ ਨਹੀਂ ਹੋਇਆ ਅਤੇ ਨਾ ਕਦੇ ਹੋਵੇਗਾ।