Mark 13:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਕਿਹਾ, “ਇਹ ਵੱਡੀਆਂ ਇਮਾਰਤਾਂ, ਜੋ ਤੂੰ ਵੇਖ ਰਿਹਾ ਹੈ, ਸਾਰੀਆਂ ਨਸ਼ਟ ਹੋ ਜਾਣਗੀਆਂ। ਇੱਕ-ਇੱਕ ਪੱਥਰ ਜ਼ਮੀਨ ਤੇ ਡਿੱਗ ਪਵੇਗਾ। ਇੱਕ ਵੀ ਪੱਥਰ ਦੂਜੇ ਉੱਤੇ ਖੜ੍ਹਾ ਨਹੀਂ ਰਹੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਤੁਸੀਂ ਅੱਜ ਇਹ ਵੱਡੀਆਂ ਵੱਡੀਆਂ ਇਮਾਰਤਾਂ ਦੇਖ ਰਹੇ ਹੋ, ਇੱਥੇ ਕੋਈ ਪੱਥਰ ਉੱਤੇ ਪੱਥਰ ਨਹੀਂ ਰਹਿ ਜਾਵੇਗਾ ਜੋ ਢਾਇਆ ਨਾ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਕੀ ਤੁਸੀਂ ਇਹ ਸਾਰੀਆਂ ਮਹਾਨ ਇਮਾਰਤਾਂ ਵੇਖ ਰਹੇ ਹੋ? ਇੱਥੇ ਇੱਕ ਪੱਥਰ ਦੂਜੇ ਪੱਥਰ ਤੇ ਨਹੀਂ ਛੱਡਿਆ ਜਾਵੇਗਾ; ਹਰੇਕ ਨੂੰ ਥੱਲੇ ਸੁੱਟ ਦਿੱਤਾ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਉਹ ਨੂੰ ਕਿਹਾ, ਕੀ ਤੂੰ ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਐਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜਿਹੜਾ ਡੇਗਿਆ ਨਾ ਜਾਏ।।
Punjabi ERV
ਉਸਨੇ ਕਿਹਾ, “ਇਹ ਵੱਡੀਆਂ ਇਮਾਰਤਾਂ, ਜੋ ਤੂੰ ਵੇਖ ਰਿਹਾ ਹੈ, ਸਾਰੀਆਂ ਨਸ਼ਟ ਹੋ ਜਾਣਗੀਆਂ। ਇੱਕ-ਇੱਕ ਪੱਥਰ ਜ਼ਮੀਨ ਤੇ ਡਿੱਗ ਪਵੇਗਾ। ਇੱਕ ਵੀ ਪੱਥਰ ਦੂਜੇ ਉੱਤੇ ਖਡ਼ਾ ਨਹੀਂ ਰਹੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਸੂ ਨੇ ਉਹ ਨੂੰ ਕਿਹਾ, ਕੀ ਤੂੰ ਇਹਨਾਂ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਐਥੇ ਪੱਥਰ ਉੱਤੇ ਪੱਥਰ ਵੀ ਛੱਡਿਆ ਨਾ ਜਾਵੇਗਾ ਜਿਹੜਾ ਗਿਰਾਇਆ ਨਾ ਜਾਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہنوں آکھیا۔ تُوں ایہناں وڈّیاں عمارتاں نُوں ویکھنا ایں۔ ایتھے پتّھر اُتّے پتّھر نا چھڈیا جائے گا۔ جیہڑا ڈیگیا نا جائے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਸ ਨੂੰ ਕਿਹਾ, “ਕੀ ਤੂੰ ਇਨ੍ਹਾਂ ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਇੱਥੇ ਪੱਥਰ 'ਤੇ ਪੱਥਰ ਵੀ ਨਾ ਛੱਡਿਆ ਜਾਵੇਗਾ ਜੋ ਢਾਇਆ ਨਾ ਜਾਵੇ।”