Mark 13:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ ਤੁਸੀਂ ਜਦੋਂ ਵੇਖੋਂ ਕਿ ਅਜਿਹੀਆਂ ਗੱਲਾਂ ਹੁੰਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਸਮਾਂ ਨੇੜੇ ਹੀ ਨਹੀਂ ਸਗੋਂ ਬੂਹੇ ਉੱਤੇ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਜਦੋਂ ਤੁਸੀਂ ਇਹ ਗੱਲਾਂ ਹੁੰਦੀਆਂ ਦੇਖੋ ਤਾਂ ਸਮਝ ਲੈਣਾ ਕਿ ਉਹ ਨੇੜੇ ਹੈ ਸਗੋਂ ਦਰਵਾਜ਼ੇ ਤੇ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਕੁਝ ਹੁੰਦਾ ਵੇਖੋ, ਤਾਂ ਤੁਸੀਂ ਜਾਣ ਲੈਣਾ ਕਿ ਮਨੁੱਖ ਦਾ ਪੁੱਤਰ ਨੇੜੇ ਹੈ, ਬਿਲਕੁਲ ਦਰਵਾਜ਼ੇ ਤੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰਾਂ ਨਾਲ ਤੁਸੀਂ ਵੀ ਜਾਂ ਵੇਖੋ ਕਿ ਏਹ ਗੱਲਾਂ ਹੁੰਦੀਆਂ ਹਨ ਤਾਂ ਜਾਣੋ ਭਈ ਉਹ ਨੇੜੇ ਸਗੋਂ ਬੂਹੇ ਉੱਤੇ ਹੈ
Punjabi ERV
ਇਸੇ ਤਰ੍ਹਾਂ ਤੁਸੀਂ ਜਦੋਂ ਵੇਖੋਂ ਕਿ ਅਜਿਹੀਆਂ ਗੱਲਾਂ ਹੁੰਦੀਆਂ ਹਨ ਜਿਹਡ਼ੀਆਂ ਮੈਂ ਤੁਹਾਨੂੰ ਦਸੀਆਂ ਹਨ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਸਮਾਂ ਨੇਡ਼ੇ ਹੀ ਨਹੀਂ ਸਗੋਂ ਬੂਹੇ ਉੱਤੇ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਜਦ ਤੁਸੀਂ ਵੀ ਵੇਖੋ ਕਿ ਇਹ ਗੱਲਾਂ ਹੁੰਦੀਆਂ ਹਨ, ਤਾਂ ਜਾਣ ਲੈਣਾ ਕਿ ਉਹ ਨੇੜੇ ਹੈ ਸਗੋਂ ਬੂਹੇ ਉੱਤੇ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح تُسی وی جدوں ایہہ گلّاں ہوندیاں ویکھو۔ تے جانو پئی اوہ نیڑے۔ سگوں بُوہے اُتّے اے۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਤੁਸੀਂ ਵੀ ਜਦੋਂ ਇਹ ਗੱਲਾਂ ਹੁੰਦੀਆਂ ਵੇਖੋ ਤਾਂ ਜਾਣ ਲਵੋ ਕਿ ਉਹ ਨੇੜੇ ਸਗੋਂ ਬੂਹੇ 'ਤੇ ਹੈ।