Mark 13:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ ਉਹ ਜੈਤੂਨ ਦੇ ਪਹਾੜ ਉੱਤੇ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨਾਲ ਇੱਕਲਾ ਬੈਠਾ ਸੀ। ਉਥੋ ਉਹ ਮੰਦਰ ਵੇਖ ਸੱਕਦੇ ਸਨ। ਤਾਂ ਉਨ੍ਹਾਂ ਚੇਲਿਆਂ ਨੇ ਉਸ ਨੂੰ ਪੁੱਛਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਹੈਕਲ ਦੇ ਸਾਹਮਣੇ ਜ਼ੈਤੂਨ ਦੇ ਪਹਾੜ ਉੱਤੇ ਬੈਠ ਗਏ ਤਾਂ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨੇ ਇਕਾਂਤ ਵਿੱਚ ਉਹਨਾਂ ਤੋਂ ਪੁੱਛਿਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਹੈਕਲ ਦੇ ਸਾਮ੍ਹਣੇ ਜ਼ੈਤੂਨ ਦੇ ਪਹਾੜ ਉੱਤੇ ਬੈਠੇ ਸਨ ਤਾਂ ਪਤਰਸ, ਯਾਕੋਬ, ਯੋਹਨ ਅਤੇ ਆਂਦਰੇਯਾਸ ਨੇ ਉਸ ਨੂੰ ਗੁਪਤ ਵਿੱਚ ਪੁੱਛਿਆ,
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਜ਼ੈਤੂਨ ਦੇ ਪਹਾੜ ਉੱਤੇ ਹੈਕਲ ਦੇ ਸਾਹਮਣੇ ਬੈਠਾ ਸੀ ਪਤਰਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਅੰਦ੍ਰਿਯਾਸ ਨੇ ਨਿਰਾਲੇ ਵਿੱਚ ਉਹ ਦੇ ਅੱਗੇ ਅਰਜ਼ ਕੀਤੀ
Punjabi ERV
ਬਾਦ ਵਿੱਚ ਉਹ ਜੈਤੂਨ ਦੇ ਪਹਾਡ਼ ਉੱਤੇ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨਾਲ ਇਕੱਲਾ ਬੈਠਾ ਸੀ। ਉਥੋ ਉਹ ਮੰਦਰ ਵੇਖ ਸਕਦੇ ਸਨ। ਤਾਂ ਉਨ੍ਹਾਂ ਚੇਲਿਆਂ ਨੇ ਉਸਨੂੰ ਪੁੱਛਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਜ਼ੈਤੂਨ ਦੇ ਪਹਾੜ ਉੱਤੇ ਹੈਕਲ ਦੇ ਸਾਹਮਣੇ ਬੈਠਾ ਸੀ, ਤਦ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨੇ ਇਕਾਂਤ ਵਿੱਚ ਉਹ ਦੇ ਅੱਗੇ ਅਰਜ਼ ਕੀਤੀ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ زَیتُون دے پہاڑ اُتّے ہیکل دے سامھنے بَیٹھا سی۔ پطرس تے یعقُوب تے یُوحنّا تے اندریاس اکلّیاں ہو کے اوہدے توں پُچھیا۔
Punjabi Standard Bible (Punjabi Standard Bible) 2023
ਜਦੋਂ ਯਿਸੂ ਹੈਕਲ ਦੇ ਸਾਹਮਣੇ ਜ਼ੈਤੂਨ ਦੇ ਪਹਾੜ 'ਤੇ ਬੈਠਾ ਸੀ ਤਾਂ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਇਕਾਂਤ ਵਿੱਚ ਉਸ ਨੂੰ ਪੁੱਛਣ ਲੱਗੇ,