Mark 13:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸ ਨੇ ਆਪਣਾ ਘਰ ਛੱਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਉਸ ਆਦਮੀ ਦੀ ਤਰ੍ਹਾਂ ਹੈ ਜੋ ਪਰਦੇਸ ਜਾਣ ਲੱਗਿਆਂ ਆਪਣਾ ਘਰ ਬਾਰ ਨੌਕਰਾਂ ਦੇ ਹੱਥਾਂ ਵਿੱਚ ਦੇ ਜਾਵੇ । ਹਰ ਨੌਕਰ ਨੂੰ ਉਸ ਦਾ ਕੰਮ ਦੱਸ ਕੇ ਦਰਬਾਨ ਨੂੰ ਸਾਵਧਾਨ ਰਹਿਣ ਦਾ ਹੁਕਮ ਦੇ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਗੱਲ ਇੱਕ ਪ੍ਰਦੇਸ਼ ਜਾ ਰਹੇ ਆਦਮੀ ਵਰਗੀ ਹੈ: ਜਿਸ ਨੇ ਜਾਂਦੇ ਵੇਲੇ ਆਪਣੇ ਘਰ ਨੂੰ ਆਪਣੇ ਨੌਕਰਾਂ ਹਵਾਲੇ ਕਰ ਦਿੱਤਾ ਅਤੇ ਆਪਣੇ ਹਰੇਕ ਨੌਕਰ ਨੂੰ ਉਸਦਾ ਕੰਮ ਸੌਂਪ ਦਿੱਤਾ, ਅਤੇ ਦਰਬਾਨ ਨੂੰ ਜਾਗਦੇ ਰਹਿਣ ਦਾ ਹੁਕਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਇੱਕ ਪਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਹ ਨੇ ਘਰੋਂ ਜਾਂਦੇ ਵੇਲੇ ਆਪਣੇ ਨੌਕਰਾਂ ਨੂੰ ਇਖ਼ਤਿਆਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਕੀਤਾ ਭਈ ਜਾਗਦਾ ਰਹੁ
Punjabi ERV
ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸਨੇ ਆਪਣਾ ਘਰ ਛਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਇੱਕ ਪ੍ਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਨੌਕਰਾਂ ਨੂੰ ਅਧਿਕਾਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਦਿੱਤਾ ਕਿ ਜਾਗਦਾ ਰਹਿ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ اِک پردیس وِچ گئے ہوئے بندے وانگر اے جِس گھروں نِکلدے ویلے اپنے نَوکراں نُوں اختیار دِتّا۔ ہر اِک نُوں اوہدا کمّ دس دِتّا تے دربان نُوں حُکم کِیتا پئی جاگدا رہے۔
Punjabi Standard Bible (Punjabi Standard Bible) 2023
ਜਿਸ ਤਰ੍ਹਾਂ ਇੱਕ ਮਨੁੱਖ ਨੇ ਯਾਤਰਾ ਲਈ ਘਰੋਂ ਨਿੱਕਲਦਿਆਂ ਆਪਣੇ ਦਾਸਾਂ ਨੂੰ ਅਧਿਕਾਰ ਦਿੱਤਾ ਅਤੇ ਹਰੇਕ ਨੂੰ ਉਸ ਦਾ ਕੰਮ ਸੌਂਪਿਆ ਅਤੇ ਉਸ ਨੇ ਦਰਬਾਨ ਨੂੰ ਹੁਕਮ ਦਿੱਤਾ ਕਿ ਉਹ ਜਾਗਦਾ ਰਹੇ,