Mark 13:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਸੀਂ ਹਮੇਸ਼ਾ ਤੱਤਪਰ ਰਹਿਣਾ। ਤੁਸੀਂ ਨਹੀਂ ਜਾਣਦੇ ਕਦੋਂ ਘਰ ਦਾ ਮਾਲਕ ਵਾਪਸ ਮੁੜ ਆਵੇ। ਕੋਈ ਨਹੀਂ ਜਾਣਦਾ ਕਿ ਕੀ ਉਹ ਆਥਣ ਵੇਲੇ ਜਾਂ ਅੱਧੀ ਰਾਤ ਵੇਲੇ ਜਾਂ ਬਹੁਤ ਹੀ ਤੜਕੇ ਜਾਂ ਸੂਰਜ ਚੜ੍ਹ੍ਹਨ ਤੋਂ ਬਾਦ ਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਸਾਵਧਾਨ ਰਹੋ, ਤੁਸੀਂ ਨਹੀਂ ਜਾਣਦੇ ਕਿ ਘਰ ਦਾ ਮਾਲਕ ਕਦੋਂ ਆ ਜਾਵੇਗਾ । ਹੋ ਸਕਦਾ ਹੈ ਕਿ ਸ਼ਾਮ ਸਮੇਂ ਜਾਂ ਅੱਧੀ ਰਾਤ ਨੂੰ ਜਾਂ ਸਵੇਰ ਹੋਣ ਤੋਂ ਪਹਿਲਾਂ ਜਾਂ ਦਿਨ ਚੜ੍ਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਲਈ ਜਾਗਦੇ ਰਹੋ ਕਿਉਂਕਿ ਤੁਹਾਨੂੰ ਨਹੀਂ ਪਤਾ ਕਿ ਘਰ ਦਾ ਮਾਲਕ ਕਦੋਂ ਵਾਪਸ ਆਵੇਗਾ ਚਾਹੇ ਸ਼ਾਮ ਨੂੰ, ਜਾਂ ਅੱਧੀ ਰਾਤ ਨੂੰ, ਜਾਂ ਕੁੱਕੜ ਦੇ ਬਾਂਗ ਦੇਣ ਵੇਲੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਭਈ ਘਰ ਦਾ ਮਾਲਕ ਕਦ ਆਵੇਗਾ, ਸੰਝ ਨੂੰ ਯਾ ਅੱਧੀ ਰਾਤ ਨੂੰ ਯਾ ਕੁਕੱੜ ਦੇ ਬਾਂਗ ਦੇਣ ਦੇ ਵੇਲੇ ਯਾ ਤੜਕੇ ਨੂੰ
Punjabi ERV
ਇਸ ਲਈ ਤੁਸੀਂ ਹਮੇਸ਼ਾ ਤਤਪਰ ਰਹਿਣਾ। ਤੁਸੀਂ ਨਹੀਂ ਜਾਣਦੇ ਕਦੋਂ ਘਰ ਦਾ ਮਾਲਕ ਵਾਪਸ ਮੁਡ਼ ਆਵੇ। ਕੋਈ ਨਹੀਂ ਜਾਣਦਾ ਕਿ ਕੀ ਉਹ ਆਥਣ ਵੇਲੇ ਜਾਂ ਅਧੀ ਰਾਤ ਵੇਲੇ ਜਾਂ ਬਹੁਤ ਹੀ ਤਡ਼ਕੇ ਜਾਂ ਸੂਰਜ ਚਢ਼ਨ ਤੋਂ ਬਾਦ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਜੋ ਘਰ ਦਾ ਮਾਲਕ ਕਦ ਆਵੇਗਾ, ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਦੇ ਵੇਲੇ ਜਾਂ ਤੜਕੇ ਨੂੰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جاگدے رہو کیوں جو تُسی نئیں جان دے۔ پئی گھر دا مالک کیہڑے ویلے آؤندا اے۔ شام نُوں یاد اَدھی رات نُوں یا کُکّڑ دی بانگ ویلے۔ یا سویرے۔
Punjabi Standard Bible (Punjabi Standard Bible) 2023
ਉਸੇ ਤਰ੍ਹਾਂ ਤੁਸੀਂ ਵੀ ਜਾਗਦੇ ਰਹੋ, ਕਿਉਂਕਿ ਤੁਸੀਂ ਨਹੀਂ ਜਾਣਦੇ ਘਰ ਦਾ ਮਾਲਕ ਕਦੋਂ ਆ ਜਾਵੇਗਾ; ਸ਼ਾਮ ਵੇਲੇ ਜਾਂ ਅੱਧੀ ਰਾਤ ਨੂੰ ਜਾਂ ਮੁਰਗੇ ਦੇ ਬਾਂਗ ਦੇਣ ਸਮੇਂ ਜਾਂ ਤੜਕੇ।