Mark 13:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਲੋਕ ਮੇਰੇ ਨਾਂ ਵਿੱਚ ਆਖਣਗੇ, ‘ਮੈਂ ਓਹੋ ਹਾਂ’ ਇਉ ਉਹ ਬਹੁਤ ਸਾਰੇ ਲੋਕਾਂ ਨੂੰ ਮੂਰਖ ਬਨਾਉਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਹੁਤ ਸਾਰੇ ਮੇਰੇ ਨਾਮ ਵਿੱਚ ਆਉਣਗੇ ਅਤੇ ਕਹਿਣਗੇ ‘ਮੈਂ ਉਹ ਹੀ ਹਾਂ’ ਅਤੇ ਬਹੁਤ ਸਾਰਿਆਂ ਨੂੰ ਕੁਰਾਹੇ ਪਾ ਦੇਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਹੁਤ ਸਾਰੇ ਮੇਰੇ ਨਾਮ ਤੇ ਆਉਣਗੇ, ਅਤੇ ਦਾਅਵਾ ਕਰਨਗੇ, ‘ਮੈਂ ਉਹ ਹਾਂ,’ ਅਤੇ ਬਹੁਤਿਆਂ ਨੂੰ ਧੋਖਾ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਨਾਮ ਧਾਰ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਉਹੋ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ
Punjabi ERV
ਬਹੁਤ ਸਾਰੇ ਲੋਕ ਮੇਰੇ ਨਾਂ ਵਿੱਚ ਆਖਣਗੇ, ‘ਮੈਂ ਓਹੋ ਹਾਂ’ ਇਉ ਉਹ ਬਹੁਤ ਸਾਰੇ ਲੋਕਾਂ ਨੂੰ ਮੂਰਖ ਬਨਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بتھیرے میرے ناں اُتّے ایہہ آکھدے آؤن گے۔ پئی مَیں اوہو ای آں۔ تے بتھیریاں نُوں بُھلان گے۔
Punjabi Standard Bible (Punjabi Standard Bible) 2023
ਕਈ ਮੇਰੇ ਨਾਮ ਵਿੱਚ ਇਹ ਕਹਿੰਦੇ ਹੋਏ ਆਉਣਗੇ ਕਿ ਮੈਂ ਉਹੋ ਹਾਂ ਅਤੇ ਬਹੁਤਿਆਂ ਨੂੰ ਭਰਮਾਉਣਗੇ।