Mark 13:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਇੱਕ ਕੌਮ ਦੂਜੀ ਕੌਮ ਦੇ ਵਿਰੁੱਧ ਲੜੇਗੀ, ਇੱਕ ਰਾਜ ਇੱਕ ਰਾਜ ਦੂਜੇ ਰਾਜ ਦੇ ਵਿਰੁੱਧ ਲੜੇਗਾ। ਅਤੇ ਇੱਕ ਵਕਤ ਆਵੇਗਾ ਜਦੋਂ ਲੋਕਾਂ ਕੋਲ ਖਾਣ ਲਈ ਕੁਝ ਵੀ ਨਹੀਂ ਹੋਵੇਗਾ। ਧਰਤੀ ਦੇ ਵੱਖ-ਵੱਖ ਭਾਗਾਂ ਵਿੱਚ ਭੂਚਾਲ ਆਉਣਗੇ। ਇਹ ਗੱਲਾਂ ਸੂਤਕ ਦੇ ਦਰਦ ਵਰਗੀਆਂ ਹੋਣਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੇਸ਼ ਦੇਸ਼ ਦੇ ਵਿਰੁੱਧ; ਅਤੇ ਰਾਜ ਰਾਜ ਦੇ ਵਿਰੁੱਧ ਲੜਨਗੇ; ਕਈ ਥਾਂ ਭੁਚਾਲ ਆਉਣਗੇ ਅਤੇ ਕਾਲ ਪੈਣਗੇ । ਇਹ ਘਟਨਾਵਾਂ ਤਾਂ ਪੀੜਾਂ ਦਾ ਆਰੰਭ ਹੀ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਾਸ਼ਟਰ-ਰਾਸ਼ਟਰ ਦੇ ਵਿਰੁੱਧ, ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ। ਥਾਂ-ਥਾਂ ਤੇ ਭੁਚਾਲ ਆਉਣਗੇ ਅਤੇ ਕਾਲ ਪੈਣਗੇ। ਇਹ ਸਭ ਘਟਨਾਵਾਂ ਪੀੜਾਂ ਦਾ ਅਰੰਭ ਹੋਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜਾਈ ਕਰੇਗੀ। ਥਾਂ ਥਾਂ ਭੁਚਾਲ ਆਉਣਗੇ, ਕਾਲ ਪੈਣਗੇ। ਇਹ ਅਜੇ ਪੀੜਾਂ ਦਾ ਮੁੱਢ ਹੀ ਹੈ! ।।
Punjabi ERV
ਕਿਉਂਕਿ ਇੱਕ ਕੌਮ ਦੂਜੀ ਕੌਮ ਦੇ ਵਿਰੁੱਧ ਲਡ਼ੇਗੀ, ਇੱਕ ਰਾਜ ਇੱਕ ਰਾਜ ਦੂਜੇ ਰਾਜ ਦੇ ਵਿਰੁੱਧ ਲਡ਼ੇਗਾ। ਅਤੇ ਇੱਕ ਵਕਤ ਆਵੇਗਾ ਜਦੋਂ ਲੋਕਾਂ ਕੋਲ ਖਾਣ ਲਈ ਕੁਝ ਵੀ ਨਹੀਂ ਹੋਵੇਗਾ। ਧਰਤੀ ਦੇ ਵਖ-ਵਖ ਭਾਗਾਂ ਵਿੱਚ ਭੂਚਾਲ ਆਉਣਗੇ। ਇਹ ਗੱਲਾਂ ਸੂਤਕ ਦੇ ਦਰਦ ਵਰਗੀਆਂ ਹੋਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਕੌਮ-ਕੌਮ ਉੱਤੇ ਅਤੇ ਰਾਜ ਰਾਜ ਉੱਤੇ ਚੜ੍ਹਾਈ ਕਰੇਗਾ। ਥਾਂ-ਥਾਂ ਭੂਚਾਲ ਆਉਣਗੇ, ਅਤੇ ਕਾਲ ਪੈਣਗੇ। ਇਹ ਤਾਂ ਅਜੇ ਦੁੱਖਾਂ ਦੀ ਸ਼ੁਰੂਆਤ ਹੀ ਹੈ!।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو قوم قوم اُتّے۔ تے بادشاہی بادشاہی اُتّے چڑھائی کرے گی۔ تھاں تھاں بھوچال آؤن گے تے کال پَین گے۔ ایہہ گلّاں مُصِیبتاں دا شُروع اے۔
Punjabi Standard Bible (Punjabi Standard Bible) 2023
ਕਿਉਂਕਿ ਕੌਮ, ਕੌਮ ਦੇ ਵਿਰੁੱਧ ਅਤੇ ਰਾਜ, ਰਾਜ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ, ਥਾਂ-ਥਾਂ 'ਤੇ ਭੁਚਾਲ ਆਉਣਗੇ ਅਤੇ ਕਾਲ ਪੈਣਗੇ; ਇਹ ਗੱਲਾਂ ਪੀੜਾਂ ਦਾ ਅਰੰਭ ਹੈ।