Mark 13:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁੱਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖੜ੍ਹੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਸੀਂ ਆਪਣੇ ਬਾਰੇ ਸਾਵਧਾਨ ਰਹਿਣਾ । ਲੋਕ ਤੁਹਾਨੂੰ ਫੜ ਕੇ ਅਦਾਲਤਾਂ ਵਿੱਚ ਪੇਸ਼ ਕਰਨਗੇ ਅਤੇ ਪ੍ਰਾਰਥਨਾ ਸਭਾਵਾਂ ਵਿੱਚ ਮਾਰਨਗੇ । ਤੁਸੀਂ ਮੇਰੇ ਕਾਰਨ ਅਧਿਕਾਰੀਆਂ ਅਤੇ ਰਾਜਿਆਂ ਦੇ ਸਾਹਮਣੇ ਪੇਸ਼ ਕੀਤੇ ਜਾਵੋਗੇ ਤਾਂ ਜੋ ਉਹਨਾਂ ਦੇ ਅੱਗੇ ਸ਼ੁਭ ਸਮਾਚਾਰ ਦੀ ਗਵਾਹੀ ਦੇਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਸੀਂ ਸਾਵਧਾਨ ਹੋ ਜਾਓ। ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਕੋੜੇ ਮਾਰੇ ਜਾਣਗੇ। ਤੁਹਾਨੂੰ ਮੇਰੇ ਨਾਮ ਦੇ ਕਾਰਨ ਰਾਜਪਾਲਾਂ ਅਤੇ ਰਾਜਿਆਂ ਦੇ ਸਾਮ੍ਹਣੇ ਗਵਾਹ ਬਣ ਕੇ ਖੜ੍ਹਾ ਕੀਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਚੌਕਸ ਰਹੋ ਕਿਉਂ ਜੋ ਤੁਹਾਨੂੰ ਮਜਲਿਸਾਂ ਦੇ ਹਵਾਲੇ ਕਰਨਗੇ ਅਰ ਤੁਸੀਂ ਸਮਾਜਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਸਾਖੀ ਹੋਵੇ
Punjabi ERV
“ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁਟ੍ਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖਢ਼ੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُسی خبردار رہو۔ کیوں جو اوہ تُہانوں مجلسیاں دے حوالے کرن گے۔ تے عبادت خانیاں وِچ تُسی مار کھاؤ گے۔ تے حاکماں تے بادشاہاں دے اگّے میرے سببّوں کھلے کِیتے جاؤ گے۔ تاں جو اوہناں دے لئی گواہی ہوئے۔
Punjabi Standard Bible (Punjabi Standard Bible) 2023
“ਪਰ ਤੁਸੀਂ ਆਪਣੇ ਬਾਰੇ ਸਾਵਧਾਨ ਰਹਿਣਾ। ਉਹ ਤੁਹਾਨੂੰ ਮਹਾਂਸਭਾਵਾਂ ਵਿੱਚ ਸੌਂਪਣਗੇ ਅਤੇ ਤੁਸੀਂ ਸਭਾ-ਘਰਾਂ ਵਿੱਚ ਮਾਰ ਖਾਓਗੇ ਅਤੇ ਮੇਰੇ ਕਾਰਨ ਤੁਸੀਂ ਹਾਕਮਾਂ ਅਤੇ ਰਾਜਿਆਂ ਦੇ ਸਾਹਮਣੇ ਖੜ੍ਹੇ ਕੀਤੇ ਜਾਓਗੇ ਤਾਂਕਿ ਉਨ੍ਹਾਂ ਉੱਤੇ ਗਵਾਹੀ ਹੋਵੇ।