Mark 14:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਦੋ ਦਿਨਾਂ ਪਿੱਛੋਂ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਆਉਣ ਵਾਲਾ ਸੀ। ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਕਿ ਉਸ ਨੂੰ ਕਿਵੇ ਛੱਲ ਨਾਲ ਫ਼ੜ ਸੱਕਣ ਤੇ ਜਾਨੋਂ ਮਾਰ ਸੁੱਟਣ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਸਾਹ ਅਤੇ ਅਖ਼ਮੀਰੀ ਰੋਟੀ ਦੇ ਤਿਉਹਾਰ ਵਿੱਚ ਦੋ ਦਿਨ ਹੀ ਰਹਿ ਗਏ ਸਨ । ਮਹਾਂ-ਪੁਰੋਹਿਤ ਅਤੇ ਵਿਵਸਥਾ ਦੇ ਸਿੱਖਿਅਕ ਯਿਸੂ ਨੂੰ ਧੋਖੇ ਨਾਲ ਫੜਨ ਅਤੇ ਮਾਰ ਦੇਣ ਦੀਆਂ ਸੋਚਾਂ ਵਿੱਚ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਸਿਰਫ ਦੋ ਦਿਨਾਂ ਬਾਦ ਸੀ, ਅਤੇ ਮੁੱਖ ਜਾਜਕਾਂ ਤੇ ਬਿਵਸਥਾ ਦੇ ਉਪਦੇਸ਼ਕਾ ਨੇ ਯਿਸ਼ੂ ਨੂੰ ਗੁਪਤ ਤਰੀਕੇ ਨਾਲ ਗਿਰਫ਼ਤਾਰ ਕਰਨ ਅਤੇ ਉਸਨੂੰ ਮਾਰ ਦੇਣ ਦੀ ਯੋਜਨਾ ਬਣਾਈ।
Punjabi Bible 2016 - ਪਵਿੱਤਰ ਬਾਈਬਲ O.V.
ਦੋ ਦਿਨਾਂ ਪਿੱਛੋਂ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ ਅਰ ਪਰਧਾਨ ਜਾਜਕ ਅਤੇ ਗ੍ਰੰਥੀ ਇਸ ਗੱਲ ਦੇ ਪਿੱਛੇ ਲੱਗੇ ਜੋ ਉਹ ਨੂੰ ਕਿੱਕੁਰ ਛੱਲ ਨਾਲ ਫੜ ਕੇ ਜਾਨੋਂ ਮਾਰੀਏ?
Punjabi ERV
ਦੋ ਦਿਨਾਂ ਪਿਛੋਂ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਆਉਣ ਵਾਲਾ ਸੀ। ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਇਸ ਗੱਲ ਦੇ ਪਿਛੇ ਲੱਗੇ ਹੋਏ ਸਨ ਕਿ ਉਸਨੂੰ ਕਿਵੇ ਛਲ ਨਾਲ ਫ਼ਡ਼ ਸਕਣ ਤੇ ਜਾਨੋਂ ਮਾਰ ਸੁੱਟਣ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੋ ਦਿਨਾਂ ਦੇ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ, ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਜੋ ਉਹ ਨੂੰ ਕਿਵੇਂ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دو دِناں پِچّھوں فسح تے پتِیری روٹی دی عید سی۔ تے سردار کاہِن تے فقِیہ کھوج وِچ لگّے ہوئے سن پئی اوہنوں کِیویں داء نال پھڑ کے جانوں مارِیئے۔
Punjabi Standard Bible (Punjabi Standard Bible) 2023
ਹੁਣ ਦੋ ਦਿਨਾਂ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਸੀ। ਪ੍ਰਧਾਨ ਯਾਜਕ ਅਤੇ ਸ਼ਾਸਤਰੀ ਇਸ ਤਾਕ ਵਿੱਚ ਸਨ ਕਿ ਉਹ ਯਿਸੂ ਨੂੰ ਕਿਵੇਂ ਧੋਖੇ ਨਾਲ ਫੜ ਕੇ ਮਾਰ ਸੁੱਟਣ।