Mark 14:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਯਹੂਦੀਆਂ ਦੇ ਪਤੀਰੀ ਰੋਟੀ ਦੇ ਤਿਉਹਾਰ ਦਾ ਪਹਿਲਾ ਦਿਨ ਸੀ। ਇਹ ਉਹ ਸਮਾਂ ਸੀ ਜਦੋਂ ਉਹ ਪਸਾਹ ਦੇ ਲੇਲੇ ਦਾ ਬਲਿਦਾਨ ਕਰਦੇ ਸਨ। ਤਾਂ ਯਿਸੂ ਦੇ ਚੇਲਿਆਂ ਨੇ ਉਸ ਨੂੰ ਕਿਹਾ, “ਤੂੰ ਸਾਥੋਂ ਆਪਣੇ ਵਾਸਤੇ ਪਸਾਹ ਦਾ ਭੋਜਨ ਕਿੱਥੇ ਤਿਆਰ ਕਰਾਉਣਾ ਚਾਹੁੰਨਾ ਹੈਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਿਸ ਦਿਨ ਪਸਾਹ ਦੀ ਕੁਰਬਾਨੀ ਵਾਲਾ ਲੇਲਾ ਵੱਢਿਆ ਜਾਂਦਾ ਸੀ, ਯਿਸੂ ਦੇ ਚੇਲਿਆਂ ਨੇ ਉਹਨਾਂ ਤੋਂ ਪੁੱਛਿਆ, “ਤੁਸੀਂ ਕਿੱਥੇ ਚਾਹੁੰਦੇ ਹੋ ਕਿ ਅਸੀਂ ਜਾ ਕੇ ਪਸਾਹ ਦਾ ਭੋਜਨ ਤੁਹਾਡੇ ਲਈ ਤਿਆਰ ਕਰੀਏ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਦੋਂ ਪਸਾਹ ਦੇ ਲੇਲੇ ਦੀ ਬਲੀ ਦੇਣ ਦਾ ਰਿਵਾਜ ਸੀ, ਤਾਂ ਯਿਸ਼ੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਜਾ ਕੇ ਤੁਹਾਡੇ ਖਾਣ ਲਈ ਪਸਾਹ ਤਿਆਰ ਕਰੀਏ?”
Punjabi Bible 2016 - ਪਵਿੱਤਰ ਬਾਈਬਲ O.V.
ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?
Punjabi ERV
ਇਹ ਯਹੂਦੀਆਂ ਦੇ ਪਤੀਰੀ ਰੋਟੀ ਦੇ ਤਿਉਹਾਰ ਦਾ ਪਹਿਲਾ ਦਿਨ ਸੀ। ਇਹ ਉਹ ਸਮਾਂ ਸੀ ਜਦੋਂ ਉਹ ਪਸਾਹ ਦੇ ਲੇਲੇ ਦਾ ਬਲਿਦਾਨ ਕਰਦੇ ਸਨ। ਤਾਂ ਯਿਸੂ ਦੇ ਚੇਲਿਆਂ ਨੇ ਉਸਨੂੰ ਕਿਹਾ, “ਤੂੰ ਸਾਥੋਂ ਆਪਣੇ ਵਾਸਤੇ ਪਸਾਹ ਦਾ ਭੋਜਨ ਕਿਥੇ ਤਿਆਰ ਕਰਾਉਣਾ ਚਾਹੁੰਨਾ ਹੈਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پتِیری روٹی دی عید دے پہلے دِن جدوں فسح ذِبح کر دے سن۔ اوہدے شاگِرداں اوہنوں آکھیا تُوں کِتّھے چاہنا ایں پئی اسی جا کے تیرے فسح کھان لئی تیاری کریئے؟
Punjabi Standard Bible (Punjabi Standard Bible) 2023
ਫਿਰ ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਦੋਂ ਪਸਾਹ ਦਾ ਲੇਲਾ ਬਲੀਦਾਨ ਕੀਤਾ ਜਾਂਦਾ ਸੀ, ਉਸ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਤੂੰ ਕਿੱਥੇ ਚਾਹੁੰਦਾ ਹੈਂ ਕਿ ਅਸੀਂ ਜਾ ਕੇ ਤੇਰੇ ਪਸਾਹ ਖਾਣ ਦੀ ਤਿਆਰੀ ਕਰੀਏ?”