Mark 14:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਸ਼ਹਿਰ ਵਿੱਚ ਭੇਜਿਆ। ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸ਼ਹਿਰ ਵੱਲ ਜਾਵੋ ਅਤੇ ਉੱਥੇ ਤੁਹਾਨੂੰ ਇੱਕ ਆਦਮੀ ਪਾਣੀ ਦਾ ਘੜਾ ਚੁੱਕੀ ਆਉਂਦਾ ਮਿਲੇਗਾ। ਉਹ ਤੁਹਾਡੇ ਵੱਲ ਆਵੇਗਾ ਤਾਂ ਤੁਸੀਂ ਉਸ ਦੇ ਪਿੱਛੇ ਹੋ ਤੁਰਨਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ, “ਸ਼ਹਿਰ ਵਿੱਚ ਜਾਓ, ਉੱਥੇ ਤੁਹਾਨੂੰ ਇੱਕ ਆਦਮੀ ਪਾਣੀ ਦਾ ਘੜਾ ਚੁੱਕ ਕੇ ਜਾਂਦਾ ਮਿਲੇਗਾ । ਉਸ ਦੇ ਪਿੱਛੇ ਪਿੱਛੇ ਜਾਣਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਸਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ, “ਸ਼ਹਿਰ ਵਿੱਚ ਜਾਓ ਅਤੇ ਪਾਣੀ ਦਾ ਘੜਾ ਚੁੱਕੀ ਇੱਕ ਆਦਮੀ ਤੁਹਾਨੂੰ ਮਿਲੇਗਾ। ਉਸ ਦਾ ਪਿੱਛਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋਹੁੰ ਨੂੰ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ, ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ
Punjabi ERV
ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਸ਼ਹਿਰ ਵਿੱਚ ਭੇਜਿਆ। ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸ਼ਹਿਰ ਵੱਲ ਜਾਵੋ ਅਤੇ ਉਥੇ ਤੁਹਾਨੂੰ ਇੱਕ ਆਦਮੀ ਪਾਣੀ ਦਾ ਘਡ਼ਾ ਚੁੱਕੀ ਆਉਂਦਾ ਮਿਲੇਗਾ। ਉਹ ਤੁਹਾਡੇ ਵੱਲ ਆਵੇਗਾ ਤਾਂ ਤੁਸੀਂ ਉਸਦੇ ਪਿਛੇ ਹੋ ਤੁਰਨਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اپنے شاگِرداں وِچوں دُونہہ نُوں گھلّیا تے اوہناں نُوں آکھیا۔ پئی شہر وِچ جاؤ تے اِک بندہ پانی دا گھڑا چُکیا ہویا تُہانوں مِلے گا۔ اوہدے مگر ٹُرپَو۔
Punjabi Standard Bible (Punjabi Standard Bible) 2023
ਤਦ ਉਸ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ, “ਨਗਰ ਵਿੱਚ ਜਾਓ ਅਤੇ ਤੁਹਾਨੂੰ ਪਾਣੀ ਦਾ ਘੜਾ ਚੁੱਕੀ ਇੱਕ ਮਨੁੱਖ ਮਿਲੇਗਾ। ਉਸ ਦੇ ਪਿੱਛੇ-ਪਿੱਛੇ ਚਲੇ ਜਾਣਾ