Mark 14:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, ਮਨੁੱਖ ਦਾ ਪੁੱਤਰ ਮਰ ਜਾਵੇਗਾ। ਪਰ ਜੋ ਉਸ ਨੂੰ ਫ਼ੜਵਾਏਗਾ ਉਸ ਲਈ ਇਹ ਬਹੁਤ ਬੁਰਾ ਹੋਵੇਗਾ। ਇਸ ਨਾਲੋਂ ਤਾਂ ਚੰਗਾ ਸੀ ਕਿ ਉਹ ਆਦਮੀ ਪੈਦਾ ਹੀ ਨਾ ਹੁੰਦਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਨੁੱਖ ਦਾ ਪੁੱਤਰ ਤਾਂ ਜਿਸ ਤਰ੍ਹਾਂ ਉਸ ਦੇ ਬਾਰੇ ਲਿਖਿਆ ਹੋਇਆ ਹੈ, ਮਾਰਿਆ ਹੀ ਜਾਵੇਗਾ ਪਰ ਹਾਏ ਉਸ ਆਦਮੀ ਦੇ ਉੱਤੇ ਜਿਸ ਦੇ ਦੁਆਰਾ ਉਹ ਫੜਵਾਇਆ ਜਾਵੇਗਾ! ਚੰਗਾ ਹੁੰਦਾ ਕਿ ਉਹ ਆਦਮੀ ਪੈਦਾ ਹੀ ਨਾ ਹੁੰਦਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਵੇਗਾ, ਜਿਵੇਂ ਉਸ ਦੇ ਬਾਰੇ ਲਿਖਿਆ ਹੈ। ਪਰ ਹਾਏ ਉਸ ਮਨੁੱਖ ਉੱਤੇ ਜਿਹੜਾ ਮਨੁੱਖ ਦੇ ਪੁੱਤਰ ਨੂੰ ਧੋਖਾ ਦੇਵੇਗਾ! ਉਸ ਲਈ ਇਹ ਚੰਗਾ ਹੁੰਦਾ ਜੇ ਉਹ ਨਾ ਜੰਮਦਾ।”
Punjabi Bible 2016 - ਪਵਿੱਤਰ ਬਾਈਬਲ O.V.
ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੀ ਰਾਹੀਂ ਮਨੁੱਖ ਦਾ ਪੁੱਤ੍ਰ ਫੜਵਾਇਆ ਜਾਂਦਾ! ਉਸ ਮਨੁੱਖ ਲਈ ਭਲਾ ਹੁੰਦਾ ਜੇ ਉਹ ਨਿੱਜ ਜੰਮਦਾ।।
Punjabi ERV
ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, ਮਨੁੱਖ ਦਾ ਪੁੱਤਰ ਮਰ ਜਾਵੇਗਾ। ਪਰ ਜੋ ਉਸਨੂੰ ਫ਼ਡ਼ਵਾਏਗਾ ਉਸ ਲਈ ਇਹ ਬਹੁਤ ਬੁਰਾ ਹੋਵੇਗਾ। ਇਸ ਨਾਲੋਂ ਤਾਂ ਚੰਗਾ ਸੀ ਕਿ ਉਹ ਆਦਮੀ ਪੈਦਾ ਹੀ ਨਾ ਹੁੰਦਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਹ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਾ ਜੰਮਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اِبنِ آدم تے جان دا اے۔ جیویں اوہدے حق وِچ لِکھیا اے پر افسوس اوس بندے اُتّے جِہدی راہِیں اِبنِ آدم پھڑوایا جاندا اے۔ اوس بندے لئی چَنگا ہوندا جے اوہ نا جمدا۔
Punjabi Standard Bible (Punjabi Standard Bible) 2023
ਕਿਉਂਕਿ ਮਨੁੱਖ ਦਾ ਪੁੱਤਰ ਤਾਂ ਜਿਵੇਂ ਉਸ ਦੇ ਵਿਖੇ ਲਿਖਿਆ ਹੈ, ਜਾਂਦਾ ਹੈ ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਦੁਆਰਾ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ ਹੈ। ਉਸ ਮਨੁੱਖ ਦੇ ਲਈ ਚੰਗਾ ਹੁੰਦਾ ਕਿ ਉਹ ਜੰਮਦਾ ਹੀ ਨਾ!”