Mark 14:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਤੁਸੀਂ ਸਾਰੇ ਆਪਣਾ ਵਿਸ਼ਵਾਸ ਗੁਆ ਲਵੋਂਗੇ। ਇਉਂ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਮੈਂ ਆਜੜੀ ਨੂੰ ਮਾਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਸਾਰੇ ਮੈਨੂੰ ਛੱਡ ਜਾਵੋਗੇ । ਪਵਿੱਤਰ-ਗ੍ਰੰਥ ਵਿੱਚ ਇਸ ਬਾਰੇ ਲਿਖਿਆ ਹੋਇਆ ਹੈ: ‘ਮੈਂ ਚਰਵਾਹੇ ਨੂੰ ਮਾਰਾਂਗਾ, ਅਤੇ ਭੇਡਾਂ ਖਿੱਲਰ ਜਾਣਗੀਆਂ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਸਾਰੇ ਠੋਕਰ ਖਾਓਗੇ, ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ ‘ਮੈਂ ਚਰਵਾਹੇ ਨੂੰ ਮਾਰਾਂਗਾ, ਅਤੇ ਭੇਡਾਂ ਖਿੱਲਰ ਜਾਣਗੀਆਂ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਭਈ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਭੇਡਾਂ ਖਿਲਰ ਜਾਣਗੀਆਂ
Punjabi ERV
ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਤੁਸੀਂ ਸਾਰੇ ਆਪਣਾ ਵਿਸ਼ਵਾਸ ਗੁਆ ਲਵੋਂਗੇ। ਇਉਂ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਮੈਂ ਆਜਡ਼ੀ ਨੂੰ ਮਾਰਾਂਗਾ ਅਤੇ ਭੇਡਾਂ ਖਿਲ੍ਲਰ ਜਾਣਗੀਆਂ।’ ਜ਼ਕਰਯਾਹ 13:7
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਕਿ ਮੈਂ ਅਯਾਲੀ ਨੂੰ ਮਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہناں نُوں آکھیا پئی تُسی سارے ٹھوکر کھاؤ گے۔ کیوں جو لِکھیا اے پئی مَیں ایّالی نُوں ماراں گا تے بھیڈاں کھِلّر جان گِیاں۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਾਰੇ ਠੋਕਰ ਖਾਓਗੇ, ਕਿਉਂਕਿ ਲਿਖਿਆ ਹੈ: ਮੈਂ ਚਰਵਾਹੇ ਨੂੰ ਮਾਰਾਂਗਾ ਅਤੇ ਭੇਡਾਂ ਤਿੱਤਰ-ਬਿੱਤਰ ਹੋ ਜਾਣਗੀਆਂ।