Mark 14:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਹ ਚੇਲਿਆਂ ਕੋਲ ਵਾਪਸ ਆਇਆ ਅਤੇ ਉਸ ਨੇ ਫ਼ਿਰ ਉਨ੍ਹਾਂ ਨੂੰ ਸੁੱਤਿਆਂ ਪਾਇਆ। ਉਨ੍ਹਾਂ ਦੀਆਂ ਅੱਖਾਂ ਬੜੀਆਂ ਥੱਕੀਆਂ ਹੋਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਉਸ ਨੂੰ ਕੀ ਜਵਾਬ ਦੇਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਵਾਪਸ ਆ ਕੇ ਫਿਰ ਚੇਲਿਆਂ ਨੂੰ ਸੁੱਤੇ ਦੇਖਿਆ ਕਿਉਂਕਿ ਉਹਨਾਂ ਦੀਆਂ ਅੱਖਾਂ ਨੀਂਦ ਨਾਲ ਭਰੀਆਂ ਹੋਈਆਂ ਸਨ । ਉਹ ਨਹੀਂ ਜਾਣਦੇ ਸਨ ਕਿ ਯਿਸੂ ਨੂੰ ਕੀ ਉੱਤਰ ਦੇਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਵਾਪਸ ਆਏ ਤਾਂ ਉਸਨੇ ਉਹਨਾਂ ਨੂੰ ਦੁਬਾਰਾ ਸੌਂਦਿਆਂ ਪਾਇਆ, ਕਿਉਂਕਿ ਉਹਨਾਂ ਦੀਆ ਅੱਖਾਂ ਨੀਂਦ ਨਾਲ ਭਰੀਆ ਹੋਈਆ ਸਨ। ਉਹਨਾਂ ਨੂੰ ਸਮਝ ਨਹੀਂ ਸੀ ਆ ਰਿਹਾ ਕਿ ਯਿਸ਼ੂ ਨੂੰ ਕੀ ਜਵਾਬ ਦੇਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਹੋਈਆਂ ਸਨ ਅਤੇ ਓਹ ਨਹੀਂ ਜਾਣਦੇ ਸਨ ਭਈ ਉਸ ਨੂੰ ਕੀ ਉੱਤਰ ਦੇਣ
Punjabi ERV
ਫ਼ਿਰ ਉਹ ਚੇਲਿਆਂ ਕੋਲ ਵਾਪਸ ਆਇਆ ਅਤੇ ਉਸਨੇ ਫ਼ਿਰ ਉਨ੍ਹਾਂ ਨੂੰ ਸੁਤਿਆਂ ਪਾਇਆ। ਉਨ੍ਹਾਂ ਦੀਆਂ ਅਖਾਂ ਬਡ਼ੀਆਂ ਥੱਕੀਆਂ ਹੋਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਉਸਨੂੰ ਕੀ ਜਵਾਬ ਦੇਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਪਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਜੋ ਉਸ ਨੂੰ ਕੀ ਉੱਤਰ ਦੇਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فیر آ کے اوس اوہناں نُوں سُتّیاں ویکھیا کیوں جو اوہناں دِیاں اَکھّیاں نِیندر نال بھریاں ہویاں سن۔ تے اوہ نئیں جان دے سن پئی اوہنوں کِیہ جواب دین؟
Punjabi Standard Bible (Punjabi Standard Bible) 2023
ਉਸ ਨੇ ਵਾਪਸ ਆ ਕੇ ਉਨ੍ਹਾਂ ਨੂੰ ਫੇਰ ਸੁੱਤੇ ਹੋਏ ਵੇਖਿਆ ਕਿਉਂਕਿ ਉਨ੍ਹਾਂ ਦੀਆਂ ਅੱਖਾਂ ਨੀਂਦ ਕਰਕੇ ਭਾਰੀਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਕਿ ਉਸ ਨੂੰ ਕੀ ਉੱਤਰ ਦੇਣ।