Mark 14:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਤੀਜੀ ਵਾਰ ਪ੍ਰਾਰਥਨਾ ਕਰਕੇ ਆਪਣੇ ਚੇਲਿਆਂ ਕੋਲ ਵਾਪਸ ਆਇਆ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜੇ ਵੀ ਸੌ ਰਹੇ ਤੇ ਅਰਾਮ ਕਰ ਰਹੇ ਹੋ? ਬਹੁਤ ਹੋ ਗਿਆ। ਮਨੁੱਖ ਦੇ ਪੁੱਤਰ ਦਾ ਪਾਪੀਆਂ ਹੱਥੀ ਫ਼ੜਵਾਏ ਜਾਣ ਦਾ ਵਕਤ ਆ ਗਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਤੀਜੀ ਵਾਰ ਵਾਪਸ ਆਏ ਤਾਂ ਉਹਨਾਂ ਨੂੰ ਕਿਹਾ, “ਕੀ ਤੁਸੀਂ ਅਜੇ ਵੀ ਸੁੱਤੇ ਪਏ ਅਰਾਮ ਕਰ ਰਹੇ ਹੋ? ਬਹੁਤ ਹੋ ਗਿਆ ਹੈ! ਉਹ ਘੜੀ ਆ ਪਹੁੰਚੀ ਹੈ । ਦੇਖੋ, ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥ ਫੜਵਾਇਆ ਜਾ ਰਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੀਜੀ ਵਾਰ ਵਾਪਸ ਆ ਕੇ, ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਅਜੇ ਤੱਕ ਸੁੱਤੇ ਅਤੇ ਆਰਾਮ ਕਰ ਰਹੇ ਹੋ? ਕਾਫ਼ੀ! ਸਮਾਂ ਆ ਗਿਆ ਹੈ। ਵੇਖੋ, ਉਹ ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਨ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਬੱਸ ਹੈ, ਘੜੀ ਆ ਢੁੱਕੀ। ਵੇਖੋ ਮਨੁੱਖ ਦਾ ਪੁੱਤ੍ਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ
Punjabi ERV
ਜਦੋਂ ਯਿਸੂ ਤੀਜੀ ਵਾਰ ਪ੍ਰਾਰਥਨਾ ਕਰਕੇ ਆਪਣੇ ਚੇਲਿਆਂ ਕੋਲ ਵਾਪਸ ਆਇਆ ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜੇ ਵੀ ਸੌ ਰਹੇ ਤੇ ਅਰਾਮ ਕਰ ਰਹੇ ਹੋ? ਬਹੁਤ ਹੋ ਗਿਆ। ਮਨੁੱਖ ਦੇ ਪੁੱਤਰ ਦਾ ਪਾਪੀਆਂ ਹੱਥੀ ਫ਼ਡ਼ਵਾਏ ਜਾਣ ਦਾ ਵਕਤ ਆ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਹੁਣ ਉਹ ਘੜੀ ਆ ਪਹੁੰਚੀ ਹੈ। ਵੇਖੋ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ ترِیجی وار آیا۔ تے اوہناں نُوں آکھیا۔ ہُن سُتّے رہو۔ تے آرام کرو۔ بس ہُن ویلا آگیا اے۔ ویکھو اِبنِ آدم گُنہگاراں دے حوالے کِیتا جاندا اے۔
Punjabi Standard Bible (Punjabi Standard Bible) 2023
ਜਦੋਂ ਉਹ ਤੀਜੀ ਵਾਰ ਆਇਆ ਤਾਂ ਉਨ੍ਹਾਂ ਨੂੰ ਕਿਹਾ, “ਹੁਣ ਸੁੱਤੇ ਰਹੋ ਅਤੇ ਅਰਾਮ ਕਰੋ; ਬਹੁਤ ਹੋ ਗਿਆ! ਘੜੀ ਆ ਪਹੁੰਚੀ। ਵੇਖੋ, ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥੀਂ ਫੜਵਾਇਆ ਜਾ ਰਿਹਾ ਹੈ।