Mark 14:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਅਜੇ ਬੋਲ ਹੀ ਰਿਹਾ ਸੀ ਕਿ ਯਹੂਦਾ ਉੱਥੇ ਪਹੁੰਚਿਆ, ਜਿਹੜਾ ਕਿ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਸੀ, ਅਤੇ ਉਸ ਨਾਲ ਹੋਰ ਵੀ ਬੜੇ ਲੋਕ ਸਨ ਜੋ ਕਿ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਵੱਲੋਂ ਭੇਜੇ ਗਏ ਸਨ, ਅਤੇ ਉਨ੍ਹਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਜੇ ਯਿਸੂ ਬੋਲ ਹੀ ਰਹੇ ਸਨ ਕਿ ਬਾਰ੍ਹਾਂ ਵਿੱਚੋਂ ਇੱਕ ਜਿਸ ਦਾ ਨਾਂ ਯਹੂਦਾ ਸੀ, ਆਇਆ । ਉਸ ਨਾਲ ਮਹਾਂ-ਪੁਰੋਹਿਤਾਂ, ਵਿਵਸਥਾ ਦੇ ਸਿੱਖਿਅਕਾਂ ਅਤੇ ਬਜ਼ੁਰਗ ਆਗੂਆਂ ਵੱਲੋਂ ਭੇਜੀ ਹੋਈ ਬਹੁਤ ਵੱਡੀ ਭੀੜ ਸੀ ਜਿਸ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਲਾਠੀਆਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਯਿਸ਼ੂ ਬੋਲ ਹੀ ਰਹੇ ਸੀ, ਉਸੇ ਵੇਲੇ ਯਹੂਦਾਹ ਜੋ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਸੀ ਆਇਆ। ਉਸਦੇ ਨਾਲ ਇੱਕ ਤਲਵਾਰ ਅਤੇ ਡਾਂਗਾ ਫੜੇ ਇੱਕ ਭੀੜ ਸੀ, ਜਿਸਨੂੰ ਮੁੱਖ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਨੇ ਭੇਜਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਅਜੇ ਬੋਲਦਾ ਹੀ ਸੀ ਕਿ ਓਵੇਂ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਅਰ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹਦੇ ਨਾਲ ਸੀ
Punjabi ERV
ਜਦੋਂ ਉਹ ਅਜੇ ਬੋਲ ਹੀ ਰਿਹਾ ਸੀ ਕਿ ਯਹੂਦਾ ਉਥੇ ਪਹੁੰਚਿਆ, ਜਿਹਡ਼ਾ ਕਿ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਸੀ, ਅਤੇ ਉਸ ਨਾਲ ਹੋਰ ਵੀ ਬਡ਼ੇ ਲੋਕ ਸਨ ਜੋ ਕਿ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਵੱਲੋਂ ਭੇਜੇ ਗਏ ਸਨ, ਅਤੇ ਉਨ੍ਹਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਡਾਂਗਾਂ ਫ਼ਡ਼ੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅਜੇ ਬੋਲਦਾ ਹੀ ਸੀ ਕਿ ਉਸੇ ਵੇਲੇ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں اجے اوہ بولدائی سی۔ اوسے ویلے یہُوداہ جیہڑا باراں وِچوں اِک سی آگیا۔ تے سردار کاہِناں تے فقِیہاں تے بزُرگاں ولّوں اِک بِھیڑ تلواراں تے لاٹھِیاں لئی ہوئی اوہدے نال سی۔
Punjabi Standard Bible (Punjabi Standard Bible) 2023
ਉਹ ਅਜੇ ਬੋਲਦਾ ਹੀ ਸੀ ਕਿ ਯਹੂਦਾ ਜਿਹੜਾ ਬਾਰ੍ਹਾਂ ਵਿੱਚੋਂ ਇੱਕ ਸੀ, ਆ ਪਹੁੰਚਿਆ ਅਤੇ ਪ੍ਰਧਾਨ ਯਾਜਕਾਂ, ਸ਼ਾਸਤਰੀਆਂ ਅਤੇ ਬਜ਼ੁਰਗਾਂ ਦੀ ਭੇਜੀ ਹੋਈ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਸ ਦੇ ਨਾਲ ਸੀ।