Mark 14:47 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਦੇ ਚੇਲਿਆਂ ਵਿੱਚੋਂ ਕੋਲ ਖੜੋਤੇ ਇੱਕ ਚੇਲੇ ਨੇ ਆਪਣੀ ਤਲਵਾਰ ਕੱਢੀ ਅਤੇ ਤਲਵਾਰ ਸਰਦਾਰ ਜਾਜਕ ਦੇ ਇੱਕ ਨੋਕਰ ਦੇ ਕੰਨ ਤੇ ਚਲਾਈ ਅਤੇ ਆਪਣੀ ਤਲਵਾਰ ਨਾਲ ਉਸਦਾ ਕੰਨ ਵੱਢ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਲ ਖੜ੍ਹੇ ਹੋਇਆਂ ਵਿੱਚੋਂ ਕਿਸੇ ਇੱਕ ਨੇ ਤਲਵਾਰ ਕੱਢ ਕੇ ਮਹਾਂ-ਪੁਰੋਹਿਤ ਦੇ ਇੱਕ ਸੇਵਕ ਉੱਤੇ ਚਲਾਈ ਅਤੇ ਉਸ ਦਾ ਕੰਨ ਵੱਢ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਨੇੜੇ ਖੜ੍ਹੇ ਲੋਕਾਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਕੱਢੀ ਅਤੇ ਮਹਾਂ ਜਾਜਕ ਦੇ ਨੌਕਰ ਤੇ ਚਲਾ ਕੇ ਉਸਦਾ ਕੰਨ ਵੱਢ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਵਿੱਚੋਂ ਇੱਕ ਨੇ ਤਲਵਾਰ ਧੂ ਲਈ ਅਰ ਸਰਦਾਰ ਜਾਜਕ ਦੇ ਚਾਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ
Punjabi ERV
ਯਿਸੂ ਦੇ ਚੇਲਿਆਂ ਵਿੱਚੋਂ ਕੋਲ ਖਡ਼ੋਤੇ ਇੱਕ ਚੇਲੇ ਨੇ ਆਪਣੀ ਤਲਵਾਰ ਕਢੀ ਅਤੇ ਤਲਵਾਰ ਸਰਦਾਰ ਜਾਜਕ ਦੇ ਇੱਕ ਨੋਕਰ ਦੇ ਕੰਨ ਤੇ ਚਲਾਈ ਅਤੇ ਆਪਣੀ ਤਲਵਾਰ ਨਾਲ ਉਸਦਾ ਕੰਨ ਵਢ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਵਿੱਚੋਂ ਇੱਕ ਨੇ ਤਲਵਾਰ ਕੱਢ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں وِچوں جیہڑے اوتھے کھلوتے سن۔ اِک نیں اپنی تلوار کھِچّ لئی تے سردار کاہِن دے نوکر نُوں ماری۔ تے اوہدا کنّ اُڈا دِتّا۔
Punjabi Standard Bible (Punjabi Standard Bible) 2023
ਪਰ ਕੋਲ ਖੜ੍ਹਿਆਂ ਵਿੱਚੋਂ ਇੱਕ ਨੇ ਤਲਵਾਰ ਕੱਢ ਕੇ ਮਹਾਂਯਾਜਕ ਦੇ ਸੇਵਕ ਉੱਤੇ ਚਲਾਈ ਅਤੇ ਉਸ ਦਾ ਕੰਨ ਲਾਹ ਦਿੱਤਾ।