Mark 14:58 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਸੀਂ ਇਸ ਆਦਮੀ ਨੂੰ ਇਹ ਕਹਿੰਦਿਆਂ ਸੁਣਿਆ, ‘ਮੈਂ ਇਸ ਮੰਦਰ ਨੂੰ, ਜੋ ਹੱਥਾਂ ਨਾਲ ਬਣਾਇਆ ਗਿਆ ਹੈ, ਢਾਹ ਦੇਵਾਂਗਾ ਅਤੇ ਇਸਦੀ ਜਗ੍ਹਾ, ਦੂਜਾ ਤਿੰਨਾਂ ਦਿਨਾਂ ਵਿੱਚ ਨਵਾਂ ਖੜ੍ਹਾ ਕਰ ਦੇਵਾਂਗਾ ਜਿਹੜਾ ਕਿ ਹੱਥਾਂ ਨਾਲ ਨਹੀਂ ਬਣਾਇਆ ਹੋਵੇਗਾ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਅਸੀਂ ਇਸ ਨੂੰ ਇਹ ਕਹਿੰਦੇ ਸੁਣਿਆ ਹੈ, ‘ਮੈਂ ਇਸ ਹੱਥਾਂ ਦੇ ਬਣੇ ਹੋਏ ਹੈਕਲ ਨੂੰ ਢਾਹ ਦੇਵਾਂਗਾ ਅਤੇ ਤਿੰਨਾਂ ਦਿਨਾਂ ਵਿੱਚ ਦੂਜਾ ਉਸਾਰ ਦੇਵਾਂਗਾ ਜਿਹੜਾ ਮਨੁੱਖੀ ਹੱਥਾਂ ਦਾ ਬਣਿਆ ਨਹੀਂ ਹੋਵੇਗਾ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਸੀਂ ਉਸਨੂੰ ਇਹ ਕਹਿੰਦੇ ਸੁਣਿਆ, ‘ਮੈਂ ਮਨੁੱਖਾਂ ਦੇ ਹੱਥਾਂ ਨਾਲ ਬਣੀ ਇਸ ਹੈਕਲ ਨੂੰ ਢਾਹ ਦੇਵਾਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਬਣਾਵਾਂਗਾ, ਜਿਹੜਾ ਹੱਥਾਂ ਨਾਲ ਨਹੀਂ ਬਣਾਇਆ ਹੋਵੇਗਾ।’ ”
Punjabi Bible 2016 - ਪਵਿੱਤਰ ਬਾਈਬਲ O.V.
ਭਈ ਅਸਾਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਰ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨਾ ਹੱਥ ਲਾਏ ਬਣਾਵਾਂਗਾ
Punjabi ERV
“ਅਸੀਂ ਇਸ ਆਦਮੀ ਨੂੰ ਇਹ ਕਹਿੰਦਿਆਂ ਸੁਣਿਆ, ‘ਮੈਂ ਇਸ ਮੰਦਰ ਨੂੰ, ਜੋ ਹੱਥਾਂ ਨਾਲ ਬਣਾਇਆ ਗਿਆ ਹੈ, ਢਾਹ ਦੇਵਾਂਗਾ ਅਤੇ ਇਸਦੀ ਜਗ੍ਹਾ, ਦੂਜਾ ਤਿੰਨਾਂ ਦਿਨਾਂ ਵਿੱਚ ਨਵਾਂ ਖਢ਼ਾ ਕਰ ਦੇਵਾਂਗਾ ਜਿਹਡ਼ਾ ਕਿ ਹੱਥਾਂ ਨਾਲ ਨਹੀਂ ਬਾਣਾਇਆ ਹੋਵੇਗਾ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਅਸੀਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨ੍ਹਾਂ ਹੱਥ ਲਾਏ ਬਣਾਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اساں اوہنوں ایہہ آکھدیاں سُنیاں پئی مَیں ایس ہیکل نُوں جیہڑی ہتّھ نال بنائی ہوئی اے ڈھا دیاں گا۔ تے تِنّاں دِناں دے اندر اندر اِک ہور نُوں بناواں گا۔ جیہڑی ہتّھاں دی بنائی ہوئی نا ہوئے۔
Punjabi Standard Bible (Punjabi Standard Bible) 2023
ਕਿ ਅਸੀਂ ਇਸ ਨੂੰ ਇਹ ਕਹਿੰਦੇ ਸੁਣਿਆ, “ਮੈਂ ਹੱਥਾਂ ਨਾਲ ਬਣਾਈ ਇਸ ਹੈਕਲ ਨੂੰ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿੱਚ ਹੋਰ ਬਣਾ ਦਿਆਂਗਾ ਜੋ ਹੱਥਾਂ ਦੀ ਬਣਾਈ ਨਹੀਂ ਹੋਵੇਗੀ।”