Mark 14:62 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਹਾਂ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ਅਤੇ ਭਵਿੱਖ ਵਿੱਚ ਤੁਸੀਂ ਮਨੁੱਖ ਦੇ ਪੁੱਤਰ ਨੂੰ ਅੱਤ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ਅਤੇ ਸੁਰਗ ਦੇ ਬੱਦਲਾਂ ਵਿੱਚ ਆਉਂਦਾ ਵੇਖੋਂਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਮੈਂ ਹਾਂ, ਅਤੇ ਤੁਸੀਂ ਸਾਰੇ ਮਨੁੱਖ ਦੇ ਪੁੱਤਰ ਨੂੰ ਸਰਬਸ਼ਕਤੀਮਾਨ ਦੇ ਸੱਜੇ ਹੱਥ ਬੈਠਾ ਅਤੇ ਅਕਾਸ਼ ਤੋਂ ਬੱਦਲਾਂ ਦੇ ਉੱਤੇ ਆਉਂਦਾ ਦੇਖੋਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਕਿਹਾ, “ਮੈਂ ਹਾਂ, ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਵ ਸ਼ਕਤੀਮਾਨ ਦੇ ਸੱਜੇ ਹੱਥ ਬੈਠੇ ਹੋਏ ਅਤੇ ਸਵਰਗ ਦੇ ਬੱਦਲਾਂ ਉੱਤੇ ਆਉਂਦੇ ਹੋਏ ਵੇਖੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਆਖਿਆ, ਮੈਂ ਹਾਂ ਅਰ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਆਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ
Punjabi ERV
ਯਿਸੂ ਨੇ ਆਖਿਆ, “ਹਾਂ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ਅਤੇ ਭਵਿਖ ਵਿੱਚ ਤੁਸੀਂ ਮਨੁੱਖ ਦੇ ਪੁੱਤਰ ਨੂੰ ਅੱਤ ਸ਼ਕਤੀਸ਼ਾਲੀ ਪ੍ਰਭੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ਅਤੇ ਸੁਰਗ ਦੇ ਬੱਦਲਾਂ ਵਿੱਚ ਆਉਂਦਾ ਵੇਖੋਂਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, ਮੈਂ ਹਾਂ ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع آکھیا۔ مَیں آں۔ تے تُسی اِبنِ آدم نُوں قُدرت دے سَجّے ہتّھ بَیٹھیاں ہویاں تے بدّلاں نال آؤندیاں ویکھو گے۔
Punjabi Standard Bible (Punjabi Standard Bible) 2023
ਯਿਸੂ ਨੇ ਉੱਤਰ ਦਿੱਤਾ, “ਮੈਂ ਹਾਂ! ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ-ਸ਼ਕਤੀਮਾਨ ਦੇ ਸੱਜੇ ਹੱਥ ਬੈਠਾ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ।”