Mark 14:69 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਗੋਲੀ ਨੇ ਉਸ ਨੂੰ ਉੱਥੇ ਖੜ੍ਹਾ ਵੇਖਿਆ, ਉਸ ਨੇ ਉੱਥੇ ਖੜ੍ਹੇ ਲੋਕਾਂ ਨੂੰ ਫ਼ਿਰ ਆਖਿਆ, “ਇਹ ਆਦਮੀ ਉਨ੍ਹਾਂ ਵਿੱਚੋਂ ਇੱਕ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਦਾਸੀ ਨੇ ਉਸ ਨੂੰ ਉੱਥੇ ਫਿਰ ਦੇਖਿਆ ਅਤੇ ਕੋਲ ਖੜ੍ਹੇ ਲੋਕਾਂ ਨੂੰ ਕਹਿਣਾ ਸ਼ੁਰੂ ਕੀਤਾ, “ਇਹ ਵੀ ਉਹਨਾਂ ਵਿੱਚੋਂ ਹੀ ਹੈ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਨੌਕਰ ਕੁੜੀ ਨੇ ਉਸ ਨੂੰ ਉੱਥੇ ਵੇਖਿਆ ਤਾਂ ਉਸਨੇ ਦੁਬਾਰਾ ਖੜ੍ਹੇ ਲੋਕਾਂ ਨੂੰ ਕਿਹਾ, “ਇਹ ਵਿਅਕਤੀ ਵੀ ਉਹਨਾਂ ਵਿੱਚੋਂ ਇੱਕ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਗੋੱਲੀ ਉਹ ਨੂੰ ਵੇਖ ਕੇ ਫੇਰ ਉਨ੍ਹਾਂ ਨੂੰ ਜਿਹੜੇ ਉੱਥੇ ਖੜੇ ਸਨ ਆਖਣ ਲੱਗੀ, ਇਹ ਉਨ੍ਹਾਂ ਵਿੱਚੋਂ ਇੱਕ ਹੈ
Punjabi ERV
ਜਦੋਂ ਨੋਕਰਾਣੀ ਨੇ ਉਸਨੂੰ ਉਥੇ ਖਡ਼ਾ ਵੇਖਿਆ, ਉਸਨੇ ਉਥੇ ਖਡ਼ੇ ਲੋਕਾਂ ਨੂੰ ਫ਼ਿਰ ਆਖਿਆ, “ਇਹ ਆਦਮੀ ਉਨ੍ਹਾਂ ਵਿੱਚੋਂ ਇੱਕ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਗੋਲੀ ਉਹ ਨੂੰ ਵੇਖ ਕੇ ਫੇਰ ਉਨ੍ਹਾਂ ਨੂੰ ਜਿਹੜੇ ਉੱਥੇ ਖੜੇ ਸਨ ਆਖਣ ਲੱਗੀ, ਇਹ ਉਨ੍ਹਾਂ ਵਿੱਚੋਂ ਇੱਕ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ٹہلن اوہنوں ویکھ کے فیر اوہناں نُوں جیہڑے کول کھلوتے سن آکھن لگّی۔ ایہہ اوہناں وِچوں اِک اے۔
Punjabi Standard Bible (Punjabi Standard Bible) 2023
ਤਦ ਉਹ ਦਾਸੀ ਉਸ ਨੂੰ ਫਿਰ ਵੇਖ ਕੇ ਕੋਲ ਖੜ੍ਹੇ ਲੋਕਾਂ ਨੂੰ ਫੇਰ ਕਹਿਣ ਲੱਗੀ, “ਇਹ ਉਨ੍ਹਾਂ ਵਿੱਚੋਂ ਹੀ ਹੈ।”