Mark 14:72 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਪਤਰਸ ਨੇ ਇਹ ਕਿਹਾ, “ਕੁੱਕੜ ਨੇ ਦੂਜੀ ਬਾਂਗ ਦਿੱਤੀ। ਫ਼ਿਰ ਪਤਰਸ ਨੇ ਯਾਦ ਕੀਤਾ ਕਿ ਯਿਸੂ ਨੇ ਉਸ ਨੂੰ ਕੀ ਕਿਹਾ ਸੀ; ਕਿ ਕੁੱਕੜ ਦੇ ਦੂਜੀ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰੀ ਮੇਰਾ ਇਨਕਾਰ ਕਰੇਂਗਾ ਕਿ ਮੈਂ ਯਿਸੂ ਨੂੰ ਨਹੀਂ ਜਾਣਦਾ।” ਤਦ ਪਤਰਸ ਬੜਾ ਦੁੱਖੀ ਹੋਇਆ ਅਤੇ ਰੋਣ ਲੱਗ ਪਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸੇ ਸਮੇਂ ਕੁੱਕੜ ਨੇ ਦੂਜੀ ਵਾਰ ਬਾਂਗ ਦਿੱਤੀ ਅਤੇ ਪਤਰਸ ਨੂੰ ਯਿਸੂ ਦੇ ਕਹੇ ਹੋਏ ਇਹ ਸ਼ਬਦ ਯਾਦ ਆਏ, “ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ।” ਤਦ ਉਹ ਭੁੱਬਾਂ ਮਾਰ ਕੇ ਰੋਣ ਲੱਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਰੰਤ ਹੀ ਕੁੱਕੜ ਨੇ ਦੂਜੀ ਵਾਰ ਬਾਂਗ ਦਿੱਤੀ। ਤਦ ਪਤਰਸ ਨੂੰ ਯਾਦ ਆਇਆ ਕਿ ਯਿਸ਼ੂ ਨੇ ਉਸਨੂੰ ਕੀ ਕਿਹਾ ਸੀ: “ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੁਸੀਂ ਤਿੰਨ ਵਾਰੀ ਮੇਰਾ ਇਨਕਾਰ ਕਰੇਗਾ,” ਅਤੇ ਉਹ ਟੁੱਟ ਗਿਆ ਅਤੇ ਰੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਝੱਟ ਦੂਈ ਵਾਰ ਕੁੱਕੜ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਅੱਗੇ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ ।।
Punjabi ERV
ਜਦੋਂ ਪਤਰਸ ਨੇ ਇਹ ਕਿਹਾ, “ਕੁੱਕਡ਼ ਨੇ ਦੂਜੀ ਬਾਂਗ ਦਿੱਤੀ। ਫ਼ਿਰ ਪਤਰਸ ਨੇ ਯਾਦ ਕੀਤਾ ਕਿ ਯਿਸੂ ਨੇ ਉਸਨੂੰ ਕੀ ਕਿਹਾ ਸੀ; ਕਿ ਕੁੱਕਡ਼ ਦੇ ਦੂਜੀ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰੀ ਮੁਕਰੇਂਗਾ ਇਹ ਕਹਿਕੇ ਕਿ ਮੈਂ ਯਿਸੂ ਨੂੰ ਨਹੀਂ ਜਾਣਦਾ।” ਤਦ ਪਤਰਸ ਬਡ਼ਾ ਦੁਖੀ ਹੋਇਆ ਅਤੇ ਰੋਣ ਲੱਗ ਪਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਝੱਟ ਦੂਜੀ ਵਾਰ ਮੁਰਗੇ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اونویں کُکّڑ دُوجی وار بانگ دِتّی۔ تے پطرس نُوں اوہ گلّ یاد آئی جیہڑی یِسُوع اوہنوں آکھی سی۔ پئی کُکّڑ دے دو وار بانگ دین توں پہلاں تُوں تَرے وار میرا اِنکار کریں گا تے اوہ اوس گلّ نُوں سوچ کے رون لگّا۔
Punjabi Standard Bible (Punjabi Standard Bible) 2023
ਉਸੇ ਵੇਲੇ ਮੁਰਗੇ ਨੇ ਦੂਜੀ ਵਾਰ ਬਾਂਗ ਦਿੱਤੀ; ਤਦ ਪਤਰਸ ਨੂੰ ਉਹ ਗੱਲ ਯਾਦ ਆਈ ਜੋ ਯਿਸੂ ਨੇ ਉਸ ਨੂੰ ਕਹੀ ਸੀ, “ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਤੂੰ ਮੇਰਾ ਇਨਕਾਰ ਕਰੇਂਗਾ।” ਤਦ ਪਤਰਸ ਭੁੱਬਾਂ ਮਾਰ ਕੇ ਰੋਣ ਲੱਗਾ।
Recommended Reading