Mark 15:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ ਹੀ ਤੜਕੇ, ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ, ਨੇਮ ਦੇ ਉਪਦੇਸ਼ਕ ਅਤੇ ਸਾਰੀ ਯਹੂਦੀ ਸਭਾ ਨੇ ਇੱਕ ਵਿਉਂਤ ਬਣਾਈ, ਉਨ੍ਹਾਂ ਨੇ ਯਿਸੂ ਨੂੰ ਬੰਨ੍ਹਿਆ ਅਤੇ ਰਾਜਪਾਲ ਕੋਲ ਲੈ ਗਏ, ਅਤੇ ਉਨ੍ਹਾਂ ਨੇ ਉਸ ਨੂੰ ਪਿਲਾਤੁਸ ਦੇ ਹਵਾਲੇ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਵੇਰ ਹੁੰਦੇ ਹੀ ਮਹਾਂ-ਪੁਰੋਹਿਤਾਂ ਨੇ ਬਜ਼ੁਰਗ ਆਗੂਆਂ, ਵਿਵਸਥਾ ਦੇ ਸਿੱਖਿਅਕਾਂ ਅਤੇ ਸਭਾ ਦੇ ਨਾਲ ਮਿਲ ਕੇ ਸਲਾਹ ਕੀਤੀ ਅਤੇ ਉਹ ਯਿਸੂ ਨੂੰ ਬੰਨ੍ਹ ਕੇ ਪਿਲਾਤੁਸ ਕੋਲ ਲੈ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੜਕੇ ਸਵੇਰੇ, ਮੁੱਖ ਜਾਜਕਾਂ, ਬਜ਼ੁਰਗਾਂ, ਨੇਮ ਦੇ ਉਪਦੇਸ਼ਕਾਂ ਅਤੇ ਪੂਰੀ ਮਹਾਸਭਾ ਨੇ ਆਪਣੀ ਯੋਜਨਾ ਬਣਾਈ। ਇਸ ਲਈ ਉਹਨਾਂ ਨੇ ਯਿਸ਼ੂ ਨੂੰ ਬੰਨ੍ਹਿਆ ਅਤੇ ਉਹਨਾਂ ਨੂੰ ਲੈ ਗਏ ਅਤੇ ਪਿਲਾਤੁਸ ਦੇ ਹਵਾਲੇ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸਵੇਰ ਹੁੰਦਿਆਂ ਹੀ ਪਰਧਾਨ ਜਾਜਕਾਂ ਨੇ ਬਜ਼ੁਰਗਾਂ ਅਤੇ ਗ੍ਰੰਥੀਆਂ ਸਣੇ ਅਰ ਸਾਰੀ ਮਹਾ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ
Punjabi ERV
ਬਹੁਤ ਹੀ ਤਡ਼ਕੇ, ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ, ਨੇਮ ਦੇ ਉਪਦੇਸ਼ਕ ਅਤੇ ਸਾਰੀ ਯਹੂਦੀ ਸਭਾ ਨੇ ਇੱਕ ਵਿਉਂਤ ਬਣਾਈ, ਉਨ੍ਹਾਂ ਨੇ ਯਿਸੂ ਨੂੰ ਬੰਨ੍ਹਿਆ ਅਤੇ ਗਵਰਨਰ ਕੋਲ ਲੈ ਗਏ, ਅਤੇ ਉਨ੍ਹਾਂ ਨੇ ਉਸਨੂੰ ਪਿਲਾਤੁਸ ਦੇ ਹਵਾਲੇ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سویرے ای سردار کاہِناں نیں بزُرگاں تے فقِیہاں نُوں اپنے نال رَلا کے تے ساری مجلس نے صلاح کر کے یِسُوع نُوں بَدّھا۔ تے اوہنوں لے جا کے پِیلاطُس دے حوالے کِیتا۔
Punjabi Standard Bible (Punjabi Standard Bible) 2023
ਤੜਕੇ ਹੀ ਪ੍ਰਧਾਨ ਯਾਜਕਾਂ ਨੇ ਬਜ਼ੁਰਗਾਂ ਅਤੇ ਸ਼ਾਸਤਰੀਆਂ ਸਮੇਤ ਸਾਰੀ ਮਹਾਂਸਭਾ ਨਾਲ ਸਲਾਹ ਕਰਕੇ ਯਿਸੂ ਨੂੰ ਬੰਨ੍ਹਿਆ ਅਤੇ ਲਿਜਾ ਕੇ ਪਿਲਾਤੁਸ ਨੂੰ ਸੌਂਪ ਦਿੱਤਾ।