Mark 15:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਉਸ ਨੂੰ ਮਖੌਲ ਕਰ ਹਟੇ ਤਾਂ ਉਨ੍ਹਾਂ ਨੇ ਉਹ ਜਾਮਨੀ ਕੱਪੜਾ ਉਤਾਰਿਆ ਅਤੇ ਫ਼ਿਰ ਯਿਸੂ ਨੂੰ ਉਸ ਦੇ ਕੱਪੜੇ ਪੁਆ ਦਿੱਤੇ ਅਤੇ ਉਸ ਨੂੰ ਉਸ ਮਹਿਲ ਤੋਂ ਬਾਹਰ ਲੈ ਗਏ ਤਾਂ ਕਿ ਇਸ ਨੂੰ ਸਲੀਬ ਦਿੱਤੀ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਜਦੋਂ ਉਹ ਯਿਸੂ ਦਾ ਮਖ਼ੌਲ ਉਡਾ ਚੁੱਕੇ ਤਾਂ ਉਹਨਾਂ ਨੇ ਜਾਮਨੀ ਚੋਗਾ ਲਾਹ ਲਿਆ ਅਤੇ ਫਿਰ ਉਹਨਾਂ ਦੇ ਕੱਪੜੇ ਪਵਾ ਦਿੱਤੇ ਅਤੇ ਉਹਨਾਂ ਨੂੰ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਉਹਨਾਂ ਨੇ ਯਿਸ਼ੂ ਦਾ ਮਜ਼ਾਕ ਉਡਾਇਆ, ਉਹਨਾਂ ਨੇ ਜਾਮਨੀ ਚੋਗਾ ਉਤਾਰਿਆ ਅਤੇ ਉਸਦੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ। ਤਦ ਉਹ ਯਿਸ਼ੂ ਨੂੰ ਸਲੀਬ ਦੇਣ ਲਈ ਬਾਹਰ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਸ ਨਾਲ ਠੱਠਾ ਕਰ ਹਟੇ ਤਾਂ ਉਹ ਦੇ ਉੱਤੋਂ ਬੈਂਗਣੀ ਬਸਤ੍ਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤ੍ਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜਾਉਣ ਲਈ ਬਾਹਰ ਲੈ ਗਏ।।
Punjabi ERV
ਜਦੋਂ ਉਹ ਉਸਨੂੰ ਮਖੌਲ ਕਰ ਹਟੇ ਤਾਂ ਉਨ੍ਹਾਂ ਨੇ ਉਹ ਜਾਮਨੀ ਕੱਪਡ਼ਾ ਉਤਾਰਿਆ ਅਤੇ ਫ਼ਿਰ ਯਿਸੂ ਨੂੰ ਉਸਦੇ ਕੱਪਡ਼ੇ ਪੁਆ ਦਿੱਤੇ ਅਤੇ ਉਸਨੂੰ ਉਸ ਮਹਿਲ ਤੋਂ ਬਾਹਰ ਲੈ ਗਏ ਤਾਂ ਕਿ ਇਸਨੂੰ ਸਲੀਬ ਦਿੱਤੀ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਸ ਨਾਲ ਮਖ਼ੌਲ ਕਰ ਹਟੇ ਤਾਂ ਉਸ ਦੇ ਉੱਤੋਂ ਬੈਂਗਣੀ ਬਸਤਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہدے نال ٹھٹّھے کر لَئے تے اوہدے توں لال کپڑے لاہ لَئے۔ تے اوہدے اپنے کپڑے اوہنوں پا دِتّے۔ تے اوہنوں صلِیب اُتّے چاڑھن لئی باہر لے گئے۔
Punjabi Standard Bible (Punjabi Standard Bible) 2023
ਜਦੋਂ ਉਹ ਉਸ ਨੂੰ ਮਖੌਲ ਕਰ ਹਟੇ ਤਾਂ ਉਨ੍ਹਾਂ ਨੇ ਉਸ ਤੋਂ ਬੈਂਗਣੀ ਵਸਤਰ ਉਤਾਰ ਲਿਆ ਅਤੇ ਉਸ ਦੇ ਵਸਤਰ ਉਸ ਨੂੰ ਪਹਿਨਾ ਦਿੱਤੇ। ਫਿਰ ਉਹ ਉਸ ਨੂੰ ਸਲੀਬ 'ਤੇ ਚੜ੍ਹਾਉਣ ਲਈ ਬਾਹਰ ਲੈ ਗਏ।