Mark 15:29 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੋ ਲੋਕ ਉੱਥੋਂ ਦੀ ਲੰਘੇ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਇਆ। ਉਨ੍ਹਾਂ ਨੇ ਆਪਣੇ ਸਿਰ ਹਿਲਾਏ ਅਤੇ ਆਖਿਆ, “ਬੱਲ, ਤੂੰ ਆਖਿਆ ਸੀ ਕਿ ਤੂੰ ਇਹ ਮੰਦਰ ਨਸ਼ਟ ਕਰ ਸੱਕਦਾ ਹੈ ਅਤੇ ਤਿੰਨਾਂ ਦਿਨਾਂ ਵਿੱਚ ਬਣਾ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਉਂਦੇ ਜਾਂਦੇ ਰਾਹੀ ਯਿਸੂ ਦੀ ਨਿੰਦਾ ਕਰਦੇ ਅਤੇ ਸਿਰ ਹਿਲਾ ਹਿਲਾ ਕੇ ਕਹਿੰਦੇ ਸਨ, “ਬੱਲੇ, ਹੈਕਲ ਦੇ ਢਾਹੁਣ ਵਾਲੇ ਅਤੇ ਤਿੰਨ ਦਿਨਾਂ ਵਿੱਚ ਉਸਾਰਨ ਵਾਲੇ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜੇ ਉੱਥੋਂ ਲੰਘ ਰਹੇ ਸਨ, ਆਪਣਾ ਸਿਰ ਹਿਲਾਉਂਦੇ ਅਤੇ ਉਸਦਾ ਅਪਮਾਨ ਕਰਕੇ ਕਹਿੰਦੇ ਸਨ, “ਓਹ! ਹੈਕਲ ਨੂੰ ਢਾਹ ਕੇ ਅਤੇ ਉਸ ਨੂੰ ਤਿੰਨ ਦਿਨਾਂ ਵਿੱਚ ਦੁਬਾਰਾ ਬਣਾਉਣ ਵਾਲੇ,
Punjabi ERV
ਅਤੇ ਜੋ ਲੋਕ ਉਥੋਂ ਦੀ ਲੰਘੇ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਇਆ। “ਉਨ੍ਹਾਂ ਨੇ ਆਪਣੇ ਸਿਰ ਹਿਲਾਏ ਅਤੇ ਆਖਿਆ, ਬਲ੍ਲੇ! ਤੂੰ ਆਖਿਆ ਸੀ ਕਿ ਤੂੰ ਇਹ ਮੰਦਰ ਨਸ਼ਟ ਕਰ ਸਕਦਾ ਹੈ ਅਤੇ ਤਿੰਨਾਂ ਦਿਨਾਂ ਵਿੱਚ ਬਣਾ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰਨ ਅਤੇ ਸਿਰ ਹਿਲਾ ਕੇ ਕਹਿਣ ਲੱਗੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آؤن جان والیاں اوہنوں مِہنا ماریا۔ تے سِر ہلا کے آکھیا۔ واہ تُوں جیہڑا ہیکل نُوں ڈھانا تے تَرے دِناں وِچ بنانا ایں۔
Punjabi Standard Bible (Punjabi Standard Bible) 2023
ਕੋਲੋਂ ਲੰਘਣ ਵਾਲੇ ਸਿਰ ਹਿਲਾ ਕੇ ਉਸ ਦੀ ਨਿੰਦਾ ਕਰਦੇ ਹੋਏ ਕਹਿਣ ਲੱਗੇ, “ਵਾਹ! ਹੈਕਲ ਨੂੰ ਢਾਹੁਣ ਅਤੇ ਤਿੰਨਾਂ ਦਿਨਾਂ ਵਿੱਚ ਬਣਾਉਣ ਵਾਲਿਆ,