Mark 15:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਵੀ ਉਸੇ ਜਗ੍ਹਾ ਖੜ੍ਹੇ ਸਨ। ਉਨ੍ਹਾਂ ਨੇ ਦੂਜੇ ਲੋਕਾਂ ਵਾਂਗ ਯਿਸੂ ਦਾ ਮਜ਼ਾਕ ਉਡਾਇਆ। ਉਹ ਆਪਸ ਵਿੱਚ ਕਹਿਣ ਲੱਗੇ, “ਉਸਨੇ ਦੂਜੇ ਲੋਕਾਂ ਨੂੰ ਤਾਂ ਬਚਾਇਆ, ਪਰ ਆਪਣੇ-ਆਪ ਨੂੰ ਨਹੀਂ ਬਚਾ ਸੱਕਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਮਹਾਂ-ਪੁਰੋਹਿਤ ਅਤੇ ਵਿਵਸਥਾ ਦੇ ਸਿੱਖਿਅਕ ਵੀ ਉਹਨਾਂ ਨੂੰ ਮਖ਼ੌਲ ਕਰ ਰਹੇ ਸਨ ਅਤੇ ਇੱਕ ਦੂਜੇ ਨੂੰ ਕਹਿ ਰਹੇ ਸਨ, “ਉਸ ਨੇ ਦੂਜਿਆਂ ਨੂੰ ਬਚਾਇਆ, ਪਰ ਕੀ ਆਪਣੇ ਆਪ ਨੂੰ ਨਹੀਂ ਬਚਾਅ ਸਕਦਾ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਆਪਸ ਵਿੱਚ ਉਸਦਾ ਮਜ਼ਾਕ ਉਡਾਇਆ। ਉਹਨਾਂ ਨੇ ਕਿਹਾ, “ਉਸਨੇ ਹੋਰਨਾ ਨੂੰ ਬਚਾਇਆ, ਪਰ ਉਹ ਆਪਣੇ ਆਪ ਨੂੰ ਨਹੀਂ ਬਚਾ ਸਕਦਾ!
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰਾਂ ਪਰਧਾਨ ਜਾਜਕਾਂ ਨੇ ਵੀ ਆਪੋ ਵਿੱਚ ਗ੍ਰੰਥੀਆਂ ਨਾਲ ਮਿਲ ਕੇ ਠੱਠਾ ਮਾਰਿਆ ਅਤੇ ਕਿਹਾ, ਇਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਬਚਾ ਨਹੀਂ ਸੱਕਦਾ!
Punjabi ERV
ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਵੀ ਉਸੇ ਜਗ੍ਹਾ ਖਡ਼ੇ ਸਨ। ਉਨ੍ਹਾਂ ਨੇ ਦੂਜੇ ਲੋਕਾਂ ਵਾਂਗ ਯਿਸੂ ਦਾ ਮਜ਼ਾਕ ਉਡਾਇਆ। ਉਹ ਆਪਸ ਵਿੱਚ ਕਹਿਣ ਲੱਗੇ, “ਉਸਨੇ ਦੂਜੇ ਲੋਕਾਂ ਨੂੰ ਤਾਂ ਬਚਾਇਆ, ਪਰ ਆਪਣੇ-ਆਪ ਨੂੰ ਨਹੀਂ ਬਚਾ ਸਕਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਆਪੋ ਵਿੱਚ ਉਪਦੇਸ਼ਕਾਂ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ, ਇਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح سردار کاہِن وی آپو وِچ فقِیہاں نال مِل کے ٹھٹّھہ مار کے آکھن لگّے۔ ایس ہورناں نُوں بچایا۔ اپنے آپ نُوں نئیں بچا سکدا اے۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਪ੍ਰਧਾਨ ਯਾਜਕਾਂ ਨੇ ਵੀ ਸ਼ਾਸਤਰੀਆਂ ਨਾਲ ਮਿਲ ਕੇ ਮਖੌਲ ਕੀਤਾ ਅਤੇ ਕਿਹਾ, “ਇਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ!