Mark 15:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਿੰਨ ਕੁ ਵਜੇ, ਯਿਸੂ ਉੱਚੀ ਅਵਾਜ਼ ਵਿੱਚ ਚੀਕਿਆ, “ ਏਲੋਈ ਏਲੋਈ ਲਮਾ ਸਬਕਤਾਨੀ ।” ਜਿਸਦਾ ਅਰਥ ਹੈ, “ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ, ਤੂੰ ਮੈਨੂੰ ਇੱਕਲਾ ਕਿਉਂ ਛੱਡ ਦਿੱਤਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਿੰਨ ਵਜੇ ਯਿਸੂ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਕਿਹਾ, “ਈਲੋਈ, ਈਲੋਈ ਲਮਾ ਸਬਕਤਨੀ,” ਜਿਸ ਦਾ ਅਰਥ ਹੈ, “ਹੇ ਮੇਰੇ ਪਰਮੇਸ਼ਰ, ਹੇ ਮੇਰੇ ਪਰਮੇਸ਼ਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਦੁਪਹਿਰ ਦੇ ਤਿੰਨ ਵਜੇ ਯਿਸ਼ੂ ਉੱਚੀ ਆਵਾਜ਼ ਵਿੱਚ ਪੁਕਾਰਿਆ, “ਏਲੋਈ, ਏਲੋਈ, ਲਮਾ ਸਬ਼ਖਥਾਨੀ?” ਜਿਸਦਾ ਅਰਥ ਹੈ, “ਮੇਰੇ ਪਰਮੇਸ਼ਵਰ, ਮੇਰੇ ਪਰਮੇਸ਼ਵਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ? ”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੀਏ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ \ ਏਲੋਈ ਏਲੋਈ ਲਮਾ ਸਬਕਤਾਨੀ \ ਜਿਹ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ?
Punjabi ERV
ਤਿੰਨ ਕੁ ਵਜੇ, ਯਿਸੂ ਉੱਚੀ ਅਵਾਜ਼ ਵਿੱਚ ਚੀਕਿਆ, “ਏਲੋਈ ਏਲੋਈ ਲਮਾ ਸਬਕਤਾਨੀ।” ਜਿਸਦਾ ਅਰਥ ਹੈ, “ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ, ਤੂੰ ਮੈਨੂੰ ਇਕੱਲਾ ਕਿਉਂ ਛੱਡ ਦਿੱਤਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੀਜੇ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ “ਏਲੋਈ ਏਲੋਈ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ترِیجے پَہر نُوں یِسُوع اُچّی اواز نال پُکاریا۔ اِلوہی اِلوہی۔ لما شبقتنی۔ جِہدا مطلب ایہہ اے۔ اے میرے خُدا۔ اے میرے خُدا! تُوں مَینُوں کیوں چھڈ دِتّا اے۔
Punjabi Standard Bible (Punjabi Standard Bible) 2023
ਅਤੇ ਤਿੰਨ ਵਜੇ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ, “ਏਲੀ, ਏਲੀ ਲਮਾ ਸਬਕਤਾਨੀ?” ਜਿਸ ਦਾ ਅਰਥ ਹੈ, “ਹੇ ਮੇਰੇ ਪਰਮੇਸ਼ਰ, ਹੇ ਮੇਰੇ ਪਰਮੇਸ਼ਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?”