Mark 15:43 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਰਿਮਥੈਆ ਦਾ ਯੂਸੁਫ਼ ਇੱਕ ਯਹੂਦੀ ਸਭਾ ਦਾ ਮੰਨਿਆ ਹੋਇਆ ਪ੍ਰਸ਼ਿਧ ਸਦੱਸ ਸੀ ਅਤੇ ਉਹ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ। ਉਹ ਬੜੀ ਬਹਾਦੁਰੀ ਨਾਲ ਪਿਲਾਤੁਸ ਕੋਲ ਆਇਆ ਤੇ ਯਿਸੂ ਦੇ ਸਰੀਰ ਦੀ ਮੰਗ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਅਰਿਮਤਿਆ ਦਾ ਰਹਿਣ ਵਾਲਾ ਯੂਸਫ਼ ਜੋ ਸਭਾ ਦਾ ਇੱਕ ਮੰਨਿਆ ਪ੍ਰਮੰਨਿਆ ਮੈਂਬਰ ਅਤੇ ਆਪ ਵੀ ਪਰਮੇਸ਼ਰ ਦੇ ਰਾਜ ਦੀ ਉਡੀਕ ਵਿੱਚ ਸੀ, ਉਹ ਬੜੀ ਦਲੇਰੀ ਨਾਲ ਪਿਲਾਤੁਸ ਕੋਲ ਗਿਆ ਅਤੇ ਯਿਸੂ ਦੀ ਲਾਸ਼ ਉਸ ਤੋਂ ਮੰਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਰਿਮਥਿਆ ਨਗਰ ਦਾ ਯੋਸੇਫ਼, ਕੌਂਸਲ ਦਾ ਪ੍ਰਮੁੱਖ ਮੈਂਬਰ, ਜੋ ਖ਼ੁਦ ਪਰਮੇਸ਼ਵਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ, ਦਲੇਰੀ ਨਾਲ ਪਿਲਾਤੁਸ ਕੋਲ ਗਿਆ ਅਤੇ ਯਿਸ਼ੂ ਦੀ ਲਾਸ਼ ਮੰਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਰਿਮਥੈਆ ਦਾ ਯੂਸੁਫ਼ ਇੱਕ ਪਤਵੰਤਾ ਸਲਾਹਕਾਰ ਜਿਹੜਾ ਆਪ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ ਆਇਆ ਅਤੇ ਬੇਧੜਕ ਪਿਲਾਤੁਸ ਕੋਲ ਅੰਦਰ ਜਾ ਕੇ ਯਿਸੂ ਦੀ ਲੋਥ ਮੰਗੀ
Punjabi ERV
ਅਰਿਮਥੈਆ ਦਾ ਯੂਸੁਫ਼ ਇੱਕ ਯਹੂਦੀ ਸਭਾ ਦਾ ਮੰਨਿਆ ਹੋਇਆ ਪ੍ਰਸ਼ਿਧ ਸਦੱਸ ਸੀ ਅਤੇ ਉਹ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ। ਉਹ ਬਡ਼ੀ ਬਹਾਦੁਰੀ ਨਾਲ ਪਿਲਾਤੁਸ ਕੋਲ ਆਇਆ ਤੇ ਯਿਸੂ ਦੇ ਸ਼ਰੀਰ ਦੀ ਮੰਗ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਿਮਥੇਆ ਦਾ ਯੂਸੁਫ਼ ਇੱਕ ਮਾਨਯੋਗ ਸਲਾਹਕਾਰ ਜਿਹੜਾ ਆਪ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ ਆਇਆ ਅਤੇ ਬੇਧੜਕ ਪਿਲਾਤੁਸ ਕੋਲ ਅੰਦਰ ਜਾ ਕੇ ਯਿਸੂ ਦੀ ਲੋਥ ਮੰਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوسف ارِمَتِیاہ دا اِک عِزّت والا صلاحکار جیہڑا آپ وی خُدا دی بادشاہی دی اُڈِیک وِچ سی آیا۔ تے تگڑا ہو کے پِیلاطُس کول اندر گیا۔ تے یِسُوع دی لوتھ منگی۔
Punjabi Standard Bible (Punjabi Standard Bible) 2023
ਤਾਂ ਅਰਿਮਥੇਆ ਦਾ ਯੂਸੁਫ਼ ਜਿਹੜਾ ਮਹਾਂਸਭਾ ਦਾ ਇੱਕ ਆਦਰਯੋਗ ਮੈਂਬਰ ਸੀ ਅਤੇ ਆਪ ਵੀ ਪਰਮੇਸ਼ਰ ਦੇ ਰਾਜ ਦੀ ਉਡੀਕ ਵਿੱਚ ਸੀ, ਆਇਆ ਅਤੇ ਦਲੇਰੀ ਨਾਲ ਪਿਲਾਤੁਸ ਕੋਲ ਜਾ ਕੇ ਯਿਸੂ ਦੀ ਲਾਸ਼ ਮੰਗੀ।