Mark 15:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਲਾਤੁਸ ਇਹ ਸੁਣਕੇ ਹੈਰਾਨ ਹੋਇਆ ਕਿ ਯਿਸੂ ਪਹਿਲਾਂ ਹੀ ਮਰ ਚੁੱਕਾ ਸੀ। ਉਸ ਨੇ ਫ਼ੌਜ ਦੇ ਇੱਕ ਸੂਬੇਦਾਰ ਨੂੰ ਸੱਦਿਆ ਅਤੇ ਉਸ ਨੂੰ ਪੁੱਛਿਆ ਕਿ ਕੀ ਵਾਕਈ ਉਹ ਮਰ ਚੁੱਕਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਲਾਤੁਸ ਨੂੰ ਬਹੁਤ ਹੈਰਾਨੀ ਹੋਈ ਕਿ ਉਹ ਇੰਨੀ ਛੇਤੀ ਮਰ ਗਿਆ ਹੈ । ਇਸ ਲਈ ਉਸ ਨੇ ਸੂਬੇਦਾਰ ਨੂੰ ਸੱਦ ਕੇ ਪੁੱਛਿਆ, “ਕੀ ਯਿਸੂ ਮਰ ਗਿਆ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਲਾਤੁਸ ਇਹ ਸੁਣ ਕੇ ਹੈਰਾਨ ਹੋਇਆ ਕਿ ਯਿਸ਼ੂ ਮਰ ਚੁੱਕਾ ਸੀ। ਉਸਨੇ ਸੈਨਾ ਅਧਿਕਾਰੀ ਨੂੰ ਬੁਲਾਇਆ ਅਤੇ ਉਸਨੂੰ ਪੁੱਛਿਆ, “ਕੀ ਯਿਸ਼ੂ ਪਹਿਲਾਂ ਹੀ ਮਰ ਚੁੱਕਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਿਲਾਤੁਸ ਨੇ ਅਚਰਜ ਮੰਨਿਆ ਜੋ ਐਡੀ ਛੇਤੀ ਉਹ ਕਿੱਥੋਂ ਮਰ ਗਿਆ ਅਤੇ ਸੂਬੇਦਾਰ ਨੂੰ ਕੋਲ ਸੱਦ ਕੇ ਉਸ ਤੋਂ ਪੁੱਛਿਆ ਭਈ ਉਹ ਨੂੰ ਮਰੇ ਕੁਝ ਚਿਰ ਹੋ ਗਿਆ ਹੈ?
Punjabi ERV
ਪਿਲਾਤੁਸ ਇਹ ਸੁਣਕੇ ਹੈਰਾਨ ਹੋਇਆ ਕਿ ਯਿਸੂ ਪਹਿਲਾਂ ਹੀ ਮਰ ਚੁੱਕਾ ਸੀ। ਉਸਨੇ ਫ਼ੌਜ ਦੇ ਇੱਕ ਸੂਬੇਦਾਰ ਨੂੰ ਸਦਿਆ ਅਤੇ ਉਸਨੂੰ ਪੁੱਛਿਆ ਕਿ ਕੀ ਵਾਕਈ ਉਹ ਮਰ ਚੁਕਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਿਲਾਤੁਸ ਨੇ ਅਚਰਜ਼ ਮੰਨਿਆ ਜੋ ਐਡੀ ਛੇਤੀ ਉਹ ਕਿਵੇਂ ਮਰ ਗਿਆ ਅਤੇ ਸੂਬੇਦਾਰ ਨੂੰ ਕੋਲ ਬੁਲਾ ਕੇ ਉਸ ਤੋਂ ਪੁੱਛਿਆ ਕੀ ਉਹ ਨੂੰ ਮਰੇ ਕੁਝ ਚਿਰ ਹੋ ਗਿਆ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پِیلاطُس حَیران ہویا۔ پئی ایڈی چھیتی اوہ مر گیا اے۔ تے صُوبیدار نُوں سَدّ کے پُچھیا۔ اوہنوں مریاں کُجھ چِر ہوگیا؟
Punjabi Standard Bible (Punjabi Standard Bible) 2023
ਪਿਲਾਤੁਸ ਹੈਰਾਨ ਸੀ ਕਿ ਉਹ ਐਨੀ ਛੇਤੀ ਮਰ ਗਿਆ! ਤਦ ਉਸ ਨੇ ਸੂਬੇਦਾਰ ਨੂੰ ਕੋਲ ਬੁਲਾ ਕੇ ਉਸ ਤੋਂ ਪੁੱਛਿਆ, “ਕੀ ਉਸ ਨੂੰ ਮਰੇ ਦੇਰ ਹੋ ਗਈ ਹੈ?”