Mark 16:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ ਯਿਸੂ ਗਿਆਰ੍ਹਾਂ ਰਸੂਲਾਂ ਨੂੰ ਉਦੋਂ ਦਿਖਾਈ ਦਿੱਤਾ ਜਦੋਂ ਉਹ ਭੋਜਨ ਕਰ ਰਹੇ ਸਨ। ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਥੋੜੇ ਵਿਸ਼ਵਾਸ ਅਤੇ ਉਨ੍ਹਾਂ ਦੀ ਜ਼ਿਦ ਲਈ ਝਿੜਕਿਆ ਕਿਉਂਕਿ ਉਨ੍ਹਾਂ ਨੇ ਉਨ੍ਹਾਂ ਤੇ ਵਿਸ਼ਵਾਸ ਨਹੀਂ ਕਿਤਾ ਜਿਨ੍ਹਾਂ ਨੇ ਉਸ ਨੂੰ ਜੀ ਉੱਠਣੇ ਤੋਂ ਬਾਦ ਵੇਖਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਯਿਸੂ ਨੇ ਗਿਆਰਾਂ ਚੇਲਿਆਂ ਨੂੰ ਜਦੋਂ ਉਹ ਭੋਜਨ ਕਰ ਰਹੇ ਸਨ, ਦਰਸ਼ਨ ਦਿੱਤੇ ਅਤੇ ਉਹਨਾਂ ਦੇ ਅਵਿਸ਼ਵਾਸ ਅਤੇ ਦਿਲਾਂ ਦੀ ਕਠੋਰਤਾ ਦੇ ਲਈ ਉਹਨਾਂ ਨੂੰ ਝਿੜਕਿਆ ਕਿਉਂਕਿ ਚੇਲਿਆਂ ਨੇ ਉਹਨਾਂ ਦਾ ਵਿਸ਼ਵਾਸ ਨਹੀਂ ਕੀਤਾ ਸੀ ਜਿਹਨਾਂ ਨੇ ਯਿਸੂ ਨੂੰ ਜੀਅ ਉੱਠਣ ਦੇ ਬਾਅਦ ਦੇਖਿਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਾਅਦ ਵਿੱਚ ਯਿਸ਼ੂ ਗਿਆਰਾਂ ਚੇਲਿਆਂ ਕੋਲ ਆਏ ਜਦੋਂ ਉਹ ਖਾਣਾ ਖਾ ਰਹੇ ਸਨ; ਯਿਸ਼ੂ ਨੇ ਚੇਲਿਆਂ ਨੂੰ ਉਹਨਾਂ ਦੇ ਵਿਸ਼ਵਾਸ ਦੀ ਘਾਟ ਅਤੇ ਉਹਨਾਂ ਲੋਕਾਂ ਤੇ ਵਿਸ਼ਵਾਸ ਕਰਨ ਤੋਂ ਕਠੋਰ ਇਨਕਾਰ ਤੇ ਉਹਨਾਂ ਨੂੰ ਝਿੜਕਿਆ ਜਿਹੜੇ ਯਿਸ਼ੂ ਨੂੰ ਜੀ ਉੱਠਣ ਤੋਂ ਬਾਅਦ ਵੇਖ ਚੁੱਕੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰਾਂ ਨੂੰ ਜਾਂ ਓਹ ਖਾਣ ਬੈਠੇ ਸਨ ਵਿਖਾਲੀ ਦਿੱਤੀ ਅਤੇ ਉਨ੍ਹਾਂ ਦੀ ਬੇਪਰਤੀਤੀ ਅਰ ਸਖ਼ਤ ਦਿਲੀ ਦਾ ਓਲਾਂਭਾ ਦਿੱਤਾ ਇਸ ਲਈ ਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦੀ ਪਰਤੀਤ ਨਾ ਕੀਤੀ।
Punjabi ERV
ਬਾਦ ਵਿੱਚ ਯਿਸੂ ਗਿਆਰ੍ਹਾਂ ਰਸੂਲਾਂ ਨੂੰ ਉਦੋਂ ਦਿਖਾਈ ਦਿੱਤਾ ਜਦੋਂ ਉਹ ਭੋਜਨ ਕਰ ਰਹੇ ਸਨ। ਉਸਨੇ ਉਨ੍ਹਾਂ ਨੂੰ ਉਨ੍ਹਾਂ ਦੇ ਥੋਡ਼ੇ ਵਿਸ਼ਵਾਸ ਅਤੇ ਉਨ੍ਹਾਂ ਦੀ ਜ਼ਿਦ ਲਈ ਝਿਡ਼ਕਿਆ ਕਿਉਂਕਿ ਉਨ੍ਹਾਂ ਨੇ ਉਨ੍ਹਾਂ ਤੇ ਵਿਸ਼ਵਾਸ ਨਹੀਂ ਕਿਤਾ ਜਿਨ੍ਹਾਂ ਨੇ ਉਸਨੂੰ ਮੌਤ ਤੋਂ ਉਭਰਨ ਤੋਂ ਬਾਦ ਵੇਖਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایدوں پِچّھے اوس یارھاں نُوں جد اوہ کھان بَیٹھے سن وکھالی دِتّی تے اوہناں دی بے یقیِنی تے سخت دِلی دا اُلاہما دِتّا ایس لئی پئی جِنہاں اوہنوں جی اُٹھیا ہویاں ویکھیا سی۔ اوہناں لوکاں دا اوہناں سَچ نا مَنّیا۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਉਹ ਗਿਆਰਾਂ ਉੱਤੇ ਜਦੋਂ ਉਹ ਭੋਜਨ ਕਰਨ ਬੈਠੇ ਸਨ, ਪਰਗਟ ਹੋਇਆ ਅਤੇ ਉਸ ਨੇ ਉਨ੍ਹਾਂ ਦੇ ਅਵਿਸ਼ਵਾਸ ਅਤੇ ਮਨ ਦੀ ਕਠੋਰਤਾ ਦਾ ਉਲਾਂਭਾ ਦਿੱਤਾ ਕਿਉਂਕਿ ਉਨ੍ਹਾਂ ਨੇ ਉਨ੍ਹਾਂ ਦਾ ਵਿਸ਼ਵਾਸ ਨਹੀਂ ਕੀਤਾ ਜਿਨ੍ਹਾਂ ਉਸ ਨੂੰ ਜੀ ਉੱਠੇ ਵੇਖਿਆ ਸੀ।