Mark 16:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਉਨ੍ਹਾਂ ਨੇ ਆਕੇ ਤੱਕਿਆ, ਤਾਂ ਉਨ੍ਹਾਂ ਨੇ ਵੇਖਿਆ ਕਿ ਕਬਰ ਦੇ ਪ੍ਰਵੇਸ਼ ਤੋਂ ਉਹ ਵੱਡਾ ਪੱਥਰ ਪਰ੍ਹਾਂ ਹਟਿਆ ਹੋਇਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਉਹਨਾਂ ਨੇ ਕਬਰ ਉੱਤੇ ਜਾ ਕੇ ਦੇਖਿਆ ਤਾਂ ਪੱਥਰ ਕਬਰ ਤੋਂ ਹਟਿਆ ਹੋਇਆ ਸੀ । ਉਹ ਇੱਕ ਬਹੁਤ ਵੱਡਾ ਪੱਥਰ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਉਹਨਾਂ ਨੇ ਉੱਪਰ ਵੇਖਿਆ ਤਾਂ ਵੇਖਿਆ ਕਿ ਉਹ ਪੱਥਰ, ਜਿਹੜਾ ਬਹੁਤ ਵੱਡਾ ਸੀ, ਉਹ ਇੱਕ ਪਾਸੇ ਸੁੱਟ ਦਿੱਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ
Punjabi ERV
ਪਰ ਜਦੋਂ ਉਨ੍ਹਾਂ ਨੇ ਆਕੇ ਤਕਿਆ, ਤਾਂ ਉਨ੍ਹਾਂ ਨੇ ਵੇਖਿਆ ਕਿ ਕਬਰ ਦੇ ਪ੍ਰਵੇਸ਼ ਤੋਂ ਉਹ ਵੱਡਾ ਪੱਥਰ ਪਰ੍ਹਾਂ ਹਟਿਆ ਹੋਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہناں نِگاہ کِیتی تے اوس پتّھر نُوں لانبھے ریڑھیا ہویا ویکھیا۔ پئی اوہ بُہت بھارا سی۔
Punjabi Standard Bible (Punjabi Standard Bible) 2023
ਪਰ ਜਦੋਂ ਉਨ੍ਹਾਂ ਨੇ ਅੱਖਾਂ ਉਤਾਂਹ ਚੁੱਕੀਆਂ ਤਾਂ ਵੇਖਿਆ ਕਿ ਪੱਥਰ ਰਿੜ੍ਹਿਆ ਹੋਇਆ ਹੈ ਜਦਕਿ ਉਹ ਬਹੁਤ ਵੱਡਾ ਸੀ।