Mark 16:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਆਦਮੀ ਨੇ ਆਖਿਆ, “ਡਰੋ ਨਹੀਂ! ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆਂ ਹੋ, ਜੋ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਫ਼ਿਰ ਜੀਅ ਉੱਠਿਆ ਹੈ। ਉਹ ਇੱਥੇ ਨਹੀਂ ਹੈ। ਵੇਖੋ! ਇਹ ਉਹੀ ਥਾਂ ਹੈ ਜਿੱਥੇ ਉਸ ਨੂੰ ਮਰਨ ਤੋਂ ਬਾਦ ਰੱਖਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਸ ਨੇ ਉਹਨਾਂ ਨੂੰ ਕਿਹਾ, “ਡਰੋ ਨਾ । ਤੁਸੀਂ ਨਾਸਰਤ ਨਿਵਾਸੀ ਯਿਸੂ ਜਿਹਨਾਂ ਨੂੰ ਸਲੀਬ ਉੱਤੇ ਚੜ੍ਹਾਇਆ ਗਿਆ ਸੀ ਲੱਭ ਰਹੀਆਂ ਹੋ, ਉਹ ਇੱਥੇ ਨਹੀਂ ਹਨ । ਉਹ ਜੀਅ ਉੱਠੇ ਹਨ! ਦੇਖੋ, ਇਹ ਉਹ ਥਾਂ ਹੈ ਜਿੱਥੇ ਉਹ ਰੱਖੇ ਗਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਕਿਹਾ, “ਘਬਰਾਓ ਨਾ, ਤੁਸੀਂ ਯਿਸ਼ੂ ਨਾਜ਼ਰੇਥ ਵਾਸੀ ਨੂੰ ਲੱਭ ਰਹੀਆਂ ਹੋ, ਜਿਸਨੂੰ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਇੱਥੇ ਨਹੀਂ ਹੈ; ਉਹ ਜੀ ਉੱਠਿਆ ਹੈ, ਇਸ ਜਗ੍ਹਾ ਨੂੰ ਵੇਖੋ ਜਿੱਥੇ ਉਹਨਾਂ ਨੇ ਉਸਨੂੰ ਰੱਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਭਾਲਦੀਆਂ ਹੋ ਜਿਹੜਾ ਸਲੀਬ ਉੱਤੇ ਚੜਾਇਆ ਗਿਆ ਸੀ । ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਹੈ ਨਹੀਂ। ਲਓ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ
Punjabi ERV
ਪਰ ਉਸ ਆਦਮੀ ਨੇ ਆਖਿਆ, “ਡਰੋ ਨਹੀਂ! ਤੁਸੀਂ ਯਿਸੂ ਨਾਸਰੀ ਨੂੰ ਲਭਦੀਆਂ ਹੋ, ਜੋ ਸਲੀਬ ਉੱਤੇ ਚਢ਼ਾਇਆ ਗਿਆ ਸੀ। ਉਹ ਤਾਂ ਫ਼ਿਰ ਜੀਅ ਉਠਿਆ ਹੈ। ਉਹ ਇਥੇ ਨਹੀਂ ਹੈ। ਵੇਖੋ! ਇਹ ਉਹੀ ਥਾਂ ਹੈ ਜਿਥੇ ਉਸਨੂੰ ਮਰਨ ਤੋਂ ਬਾਦ ਰੱਖਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں آکھیا۔ نا گھبراؤ تُسی یِسُوع ناصری نُوں جیہڑا صلِیب اُتّے چاڑھیا گیا سی لَبّھدیاں اوہ۔ اوہ تے جی اُٹھیا اے۔ اوہ ایتھے نئیں اے ویکھو ایہہ اوہ تھاں اے۔ جِتّھے اوہناں اوہنوں رکھیا سی۔
Punjabi Standard Bible (Punjabi Standard Bible) 2023
ਪਰ ਉਸ ਨੇ ਉਨ੍ਹਾਂ ਨੂੰ ਕਿਹਾ, “ਹੈਰਾਨ ਨਾ ਹੋਵੋ। ਤੁਸੀਂ ਸਲੀਬ 'ਤੇ ਚੜ੍ਹਾਏ ਗਏ ਯਿਸੂ ਨਾਸਰੀ ਨੂੰ ਲੱਭਦੀਆਂ ਹੋ; ਉਹ ਜੀ ਉੱਠਿਆ ਹੈ, ਉਹ ਇੱਥੇ ਨਹੀਂ ਹੈ। ਵੇਖੋ ਉਹ ਥਾਂ ਜਿੱਥੇ ਉਨ੍ਹਾਂ ਨੇ ਉਸ ਨੂੰ ਰੱਖਿਆ ਸੀ।