Mark 16:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਜਾਵੋ ਅਤੇ ਉਸ ਦੇ ਚੇਲਿਆਂ ਨੂੰ ਆਖੋ ਕਿ, ਖਾਸ ਕਰ ਪਤਰਸ ਨੂੰ ਜਾਕੇ ਕਹੋ ਕਿ, ‘ਯਿਸੂ ਤੁਹਾਡੇ ਤੋਂ ਪਹਿਲਾਂ ਹੀ ਗਲੀਲ ਵਿੱਚ ਪਹੁੰਚਿਆ ਹੋਵੇਗਾ। ਤੁਸੀਂ ਉਸ ਨੂੰ ਉੱਥੇ ਵੇਖੋਂਗੇ ਜਿਵੇਂ ਕਿ ਉਸ ਨੇ ਖੁਦ ਤੁਹਾਨੂੰ ਦੱਸਿਆ ਸੀ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜਾਓ, ਅਤੇ ਉਹਨਾਂ ਦੇ ਚੇਲਿਆਂ ਅਤੇ ਪਤਰਸ ਨੂੰ ਇਹ ਸਮਾਚਾਰ ਦਿਓ ਕਿ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾ ਰਹੇ ਹਨ ਤੁਸੀਂ ਉੱਥੇ ਉਹਨਾਂ ਦੇ ਦਰਸ਼ਨ ਕਰੋਗੇ, ਜਿਸ ਤਰ੍ਹਾਂ ਉਹਨਾਂ ਨੇ ਕਿਹਾ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਜਾਓ, ਉਸਦੇ ਚੇਲਿਆਂ ਨੂੰ ਦੱਸੋ ਅਤੇ ਪਤਰਸ ਨੂੰ ਵੀ ਆਖੋ, ‘ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈ। ਤੁਸੀਂ ਯਿਸ਼ੂ ਨੂੰ ਉੱਥੇ ਵੇਖੋਗੇ, ਜਿਵੇਂ ਉਸ ਨੇ ਤੁਹਾਨੂੰ ਦੱਸਿਆ ਸੀ।’ ”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਓ, ਉਹ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਥੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ
Punjabi ERV
ਹੁਣ ਜਾਵੋ ਅਤੇ ਉਸਦੇ ਚੇਲਿਆਂ ਨੂੰ ਆਖੋ ਕਿ, ਖਾਸ ਕਰ ਪਤਰਸ ਨੂੰ ਜਾਕੇ ਕਹੋ ਕਿ, ‘ਯਿਸੂ ਤੁਹਾਡੇ ਤੋਂ ਪਹਿਲਾਂ ਹੀ ਗਲੀਲ ਵਿੱਚ ਪਹੁੰਚਿਆ ਹੋਵੇਗਾ। ਤੁਸੀਂ ਉਸਨੂੰ ਉਥੇ ਵੇਖੋਂਗੇ ਜਿਵੇਂ ਕਿ ਉਸਨੇ ਖੁਦ ਤੁਹਾਨੂੰ ਦਸਿਆ ਸੀ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جاؤ اوہدے شاگِرداں تے پطرس نُوں آکھو پئی اوہ تُہاتھوں اگّے گلِیل نُوں جاندا اے۔ تُسی اوتھے اوہنوں ویکھو گے۔ جیویں اوس تُہانوں آکھیا سی۔
Punjabi Standard Bible (Punjabi Standard Bible) 2023
ਇਸ ਲਈ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਦੱਸੋ ਕਿ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ; ਤੁਸੀਂ ਉਸ ਨੂੰ ਉੱਥੇ ਮਿਲੋਗੇ, ਜਿਵੇਂ ਉਸ ਨੇ ਤੁਹਾਨੂੰ ਕਿਹਾ ਸੀ।”