Mark 2:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਅਧਰੰਗੀ ਉੱਠਿਆ, ਉਸ ਨੇ ਆਪਣੀ ਮੰਜੀ ਚੁੱਕੀ ਅਤੇ ਕਮਰੇ ਵਿੱਚੋਂ ਦੀ ਬਾਹਰ ਹੋ ਗਿਆ। ਸਭਨਾਂ ਨੇ ਇਹ ਦ੍ਰਿਸ਼ ਵੇਖਿਆ ਅਤੇ ਹੈਰਾਨ ਹੋਏ, ਉਨ੍ਹਾਂ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਕਿਹਾ, “ਅਸੀਂ ਇਸ ਤਰ੍ਹਾਂ ਦੀ ਹੈਰਾਨੀ ਜਨਕ ਗੱਲ ਪਹਿਲਾਂ ਕਦੇ ਵੀ ਨਹੀਂ ਵੇਖੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਉੱਠਿਆ ਅਤੇ ਝੱਟ ਆਪਣੀ ਮੰਜੀ ਸਾਰਿਆਂ ਦੇ ਸਾਹਮਣੇ ਚੁੱਕ ਕੇ ਬਾਹਰ ਚਲਾ ਗਿਆ । ਇਹ ਦੇਖ ਕੇ ਸਾਰੇ ਹੈਰਾਨ ਹੋ ਗਏ ਅਤੇ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਕਹਿਣ ਲੱਗੇ, “ਅਸੀਂ ਇਸ ਤਰ੍ਹਾਂ ਹੁੰਦਾ ਕਦੀ ਵੀ ਨਹੀਂ ਦੇਖਿਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉੱਠਿਆ ਅਤੇ ਝੱਟ ਆਪਣਾ ਵਿਛੌਣਾ ਚੁੱਕ ਕੇ ਉਹਨਾਂ ਸਭ ਦੇ ਵੇਖਦੇ-ਵੇਖਦੇ ਉੱਥੋਂ ਚਲਾ ਗਿਆ। ਇਸ ਉੱਤੇ ਉਹ ਸਾਰੇ ਹੈਰਾਨ ਰਹਿ ਗਏ ਅਤੇ ਪਰਮੇਸ਼ਵਰ ਦੀ ਵਡਿਆਈ ਕਰਦੇ ਹੋਏ ਕਹਿਣ ਲੱਗੇ, “ਅਜਿਹਾ ਅਸੀਂ ਕਦੇ ਨਹੀਂ ਵੇਖਿਆ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉੱਠਿਆ ਅਰ ਝੱਟ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਓਹ ਸੱਭੇ ਦੰਗ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸਾਂ ਇਸ ਤਰਾਂ ਦੀ ਗੱਲ ਕਦੇ ਨਹੀਂ ਵੇਖੀ!।।
Punjabi ERV
ਉਹ ਅਧਰੰਗੀ ਉਠਿਆ, ਉਸਨੇ ਆਪਣੀ ਮੰਜੀ ਚੁੱਕੀ ਅਤੇ ਕਮਰੇ ਵਿੱਚੋਂ ਦੀ ਬਾਹਰ ਹੋ ਗਿਆ। ਸਭਨਾਂ ਨੇ ਇਹ ਦ੍ਰਿਸ਼ ਵੇਖਿਆ ਅਤੇ ਹੈਰਾਨ ਹੋਏ, ਉਨ੍ਹਾਂ ਨੇ ਪ੍ਰਭੂ ਦੀ ਉਸਤਤਿ ਕੀਤੀ ਅਤੇ ਕਿਹਾ, “ਅਸੀਂ ਇਸ ਤਰ੍ਹਾਂ ਦੀ ਹੈਰਾਨੀ ਜਨਕ ਗੱਲ ਪਹਿਲਾਂ ਕਦੇ ਵੀ ਨਹੀਂ ਵੇਖੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਉੱਠਿਆ ਅਤੇ ਉਸੇ ਸਮੇਂ ਆਪਣੀ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਉਹ ਸੱਭੇ ਹੈਰਾਨ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਵੇਖੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اُٹھیا تے مَنجی چھیتی نال چُک کے اوہناں سبھناں دے سامھنے نِکل گیا۔ تَد سارے حَیران ہوگئے۔ تے خُدا دی وڈیائی کر کے آکھن لگّے پئی اساں ایس طرح دی گلّ کدی نئیں ویکھی۔
Punjabi Standard Bible (Punjabi Standard Bible) 2023
ਤਦ ਉਹ ਉੱਠਿਆ ਅਤੇ ਤੁਰੰਤ ਬਿਸਤਰਾ ਚੁੱਕ ਕੇ ਸਭ ਦੇ ਸਾਹਮਣੇ ਬਾਹਰ ਨਿੱਕਲ ਗਿਆ। ਇਹ ਵੇਖ ਕੇ ਸਭ ਦੰਗ ਰਹਿ ਗਏ ਅਤੇ ਪਰਮੇਸ਼ਰ ਦੀ ਮਹਿਮਾ ਕਰਦੇ ਹੋਏ ਕਹਿਣ ਲੱਗੇ, “ਅਜਿਹਾ ਅਸੀਂ ਕਦੇ ਨਹੀਂ ਵੇਖਿਆ।”