Mark 2:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਫ਼ੇਰ ਝੀਲ ਦੇ ਕੰਢੇ ਗਿਆ ਅਤੇ ਕਾਫ਼ੀ ਲੋਕ ਉਸ ਦੇ ਪਿੱਛੇ ਆਏ ਤਾਂ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਫਿਰ ਗਲੀਲ ਦੀ ਝੀਲ ਦੇ ਕੰਢੇ ਉੱਤੇ ਗਏ । ਉੱਥੇ ਉਹਨਾਂ ਦੇ ਕੋਲ ਇੱਕ ਵੱਡੀ ਭੀੜ ਇਕੱਠੀ ਹੋ ਗਈ । ਉਹਨਾਂ ਨੇ ਉਸ ਭੀੜ ਨੂੰ ਉਪਦੇਸ਼ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਦੁਬਾਰਾ ਗਲੀਲ ਝੀਲ ਦੇ ਕੰਢੇ ਉੱਤੇ ਚਲੇ ਗਏ। ਇੱਕ ਵੱਡੀ ਭੀੜ ਉਹਨਾਂ ਦੇ ਕੋਲ ਆ ਗਈ ਅਤੇ ਉਹ ਉਹਨਾਂ ਨੂੰ ਸਿੱਖਿਆ ਦੇਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਫੇਰ ਬਾਹਰ ਝੀਲ ਦੇ ਕੰਢੇ ਉੱਤੇ ਗਿਆ ਅਰ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ
Punjabi ERV
ਯਿਸੂ ਫ਼ੇਰ ਝੀਲ ਦੇ ਕੰਢੇ ਗਿਆ ਅਤੇ ਕਾਫ਼ੀ ਲੋਕ ਉਸਦੇ ਪਿਛੇ ਆਏ ਤਾਂ ਉਸਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫੇਰ ਬਾਹਰ ਝੀਲ ਦੇ ਕਿਨਾਰੇ ਉੱਤੇ ਗਿਆ ਅਤੇ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ فیر سمُندر دے کنڈھے اُتّے گیا تے ساری بِھیڑ اوہدے کول آئی۔ تے اوس اوہناں نُوں تعلِیم دِتّی۔
Punjabi Standard Bible (Punjabi Standard Bible) 2023
ਉਹ ਦੁਬਾਰਾ ਝੀਲ ਕਿਨਾਰੇ ਚਲਾ ਗਿਆ ਅਤੇ ਸਾਰੀ ਭੀੜ ਉਸ ਕੋਲ ਆਉਣ ਲੱਗੀ ਅਤੇ ਉਹ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।